16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਨਿਗਮ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਨੂੰ ਲੈ ਕੇ ਹੋਇਆ ਭਾਰੀ ਹੰਗਾਮਾ

ਅਜੀਤ ਡੈਸਕ 19-05-2026
ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਨਗਰ ਨਿਗਮ ਬਰਨਾਲਾ ਚੋਣਾਂ ਸਬੰਧੀ ਅੱਜ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਪੜਤਾਲ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ ਪਤਨੀ ਜੋਗਿੰਦਰ ਪਾਲ ਦੇ ਨਾਮਜ਼ਦਗੀ ਪੱਤਰਾਂ ਉਪਰ ਇੱਕ ਔਰਤ ਵਲੋਂ ਇਤਰਾਜ ਲਾਉਣ ਤੋਂ ਬਾਅਦ ਉਸ ਦੇ ਕਾਗਜ਼ ਰੱਦ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ | ਜਦੋਂ ਇਹ ਮਾਮਲਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਹੋਰ ਆਗੂਆਂ ਦੇ ਧਿਆਨ ਵਿਚ ਆਇਆ ਤਾਂ ਉਹ ਤੁਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪਹੁੰਚ ਗਏ ਅਤੇ ਸਬੰਧਤ ਅਧਿਕਾਰੀਆਂ ਨੂੰ ਮਿਲ ਕੇ ਗਲਤ ਇਤਰਾਜਾਂ ਦੇ ਅਧਾਰ 'ਤੇ ਭਾਜਪਾ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਨਾ ਕਰਨ ਦੀ ਅਪੀਲ ਕੀਤੀ | ਮੌਕੇ 'ਤੇ ਮੌਜੂਦ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪ੍ਰਸ਼ਾਸ਼ਨ ਦੀ ਧੱਕੇਸ਼ਾਹੀ ਖਿਲਾਫ਼ ਧਰਨਾ ਲਾਉਣ ਅਤੇ ਬਾਜ਼ਾਰ ਬੰਦ ਕਰਵਾਉਣ ਦੀ ਵੀ ਚੇਤਾਵਨੀ ਦਿੱਤੀ ਗਈ | ਇਹ ਮਾਮਲਾ ਭਾਜਪਾ ਦੇ ਸੂਬਾ ਆਗੂਆਂ ਦੇ ਧਿਆਨ ਵਿਚ ਆਉਣ ਤੋਂ ਬਾਅਦ ਉਨ੍ਹਾਂ ਵਲੋਂ ਵੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਗਲਤ ਢੰਗ ਨਾਲ ਭਾਜਪਾ ਉਮੀਦਵਾਰ ਦੇ ਕਾਗਜ਼ ਰੱਦ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ | ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਢੰਗ ਨਾਲ ਸੱਤਾਧਾਰੀ ਧਿਰ ਦੇ ਸ਼ਹਿ 'ਤੇ ਅਧਿਕਾਰੀਆਂ ਵਲੋਂ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਦੇ ਗਲਤ ਢੰਗ ਨਾਲ ਕਾਗਜ਼ ਕੀਤੇ ਜਾ ਰਹੇ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਭਾਜਪਾ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਚੰਦਰ ਬਾਂਸਲ ਨੇ ਦੱਸਿਆ ਕਿ ਭਾਜਪਾ ਉਮੀਦਵਾਰ ਦੇ ਨਾਮਜ਼ਦਗੀ ਪੱਤਰਾਂ ਸਬੰਧੀ ਮੀਨਾਕਸ਼ੀ ਨਾਮਕ ਔਰਤ ਵਲੋਂ ਇਤਰਾਜ ਲਾਏ ਗਏ ਸਨ, ਜੋ ਸਹੀ ਨਹੀਂ ਸਨ ਅਤੇ ਇਨ੍ਹਾਂ ਇਤਰਾਜਾਂ ਦਾ ਕੋਈ ਵੀ ਅਧਾਰ ਨਹੀਂ ਸੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਗਲਤ ਢੰਗ ਨਾਲ ਲਾਏ ਗਏ ਇਤਰਾਜਾਂ ਸਬੰਧੀ ਜਦੋਂ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ ਤਾਂ ਉਸ ਔਰਤ ਵਲੋਂ ਆਪਣੇ ਇਤਰਾਜ ਵਾਪਸ ਲੈ ਲਏ ਗਏ ਹਨ ਅਤੇ ਸਬੰਧਤ ਚੋਣ ਅਧਿਕਾਰੀ ਵਲੋਂ ਭਾਜਪਾ ਉਮੀਦਵਾਰ ਰਜਨੀ ਰਾਣੀ ਦੇ ਕਾਗਜ ਸਵੀਕਾਰ ਕਰ ਲਏ ਗਏ ਹਨ | ਭਾਜਪਾ ਉਮੀਦਵਾਰ ਦੇ ਕਾਗਜ ਸਵੀਕਾਰ ਹੋਣ ਤੋਂ ਬਾਅਦ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਇਸ ਨੂੰ ਸੱਤਾਧਾਰੀ ਧਿਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਵੱਡੀ ਜਿੱਤ ਦੱਸਦਿਆਂ ਵਾਰਡ ਨੰਬਰ 31 ਵਿਚ ਖੁਸ਼ੀ ਵਜੋਂ ਮਾਰਚ ਕੱਢਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸੀਨੀਅਰ ਆਗ ਪ੍ਰੇਮ ਪ੍ਰੀਤਮ ਜਿੰਦਲ, ਦਰਸ਼ਨ ਸਿੰਘ ਨੈਣੇਵਾਲ, ਭਗਵਾਨ ਦਾਸ ਬਾਂਸਲ, ਸੰਜੀਵ ਬਾਂਸਲ ਰਿੰਕੂ, ਰਾਜੀਵ ਮਿੰਕਾ, ਵਿਕਾਸ ਗਰਗ, ਸੁਰੇਸ਼ ਕੁਮਾਰ ਲਾਡੀ, ਸ਼ਸ਼ੀ ਬਾਂਸਲ, ਸੁਭਾਸ਼ ਚੰਦ ਮੱਕੜਾ, ਬਿੰਦਰ, ਮਨੀਸ਼ ਬਾਂਸਲ, ਉਪਿੰਦਰ ਸਰਪੰਚ, ਮੋਨੂੰ ਗੋਇਲ, ਹਰਦੀਪ ਵਿੱਕੀ ਠੇਕੇਦਾਰ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਥਾਣਾ ਟੱਲੇਵਾਲ ਦੇ ਮੁਖੀ ਸਰਬਜੀਤ ਸਿੰਘ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਕੀਤੀ ਅਗਲੀ ਖ਼ਬਰ ਪਿੰਡ ਮੁਜੱਫਰਪੁਰ ਵਿਖੇ ਬਾਲੀ ਗੋਤ ਦੇ ਜਠੇਰਿਆਂ ਦਾ ਮੇਲਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।