ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਬਰਨਾਲਾ ਜ਼ਿਲੇ੍ਹ ਦੇ ਛੋਟੇ ਜਿਹੇ ਪਿੰਡ ਦੀਪਗੜ੍ਹ ਦੇ ਵਾਸੀ ਹੋਣਹਾਰ ਨੌਜਵਾਨ ਰਮਨਦੀਪ ਸਿੰਘ ਸੋਨੀ ਢਿੱਲੋਂ ਪੁੱਤਰ ਡਾ: ਬਲਵਿੰਦਰ ਸਿੰਘ ਢਿੱਲੋਂ ਦੀ ਨਿਊਜ਼ੀਲੈਂਡ ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ | 13 ਮਈ ਦੀ ਸ਼ਾਮ ਨੂੰ ਸੋਨੀ ਆਪਣੇ ਕੰਮਕਾਜ ਦੇ ਸਬੰਧ ਵਿਚ ਆਪਣੀ ਕਾਰ 'ਤੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਗ਼ਲਤ ਸਾਈਡ ਤੋਂ ਗੱਡੀ ਚਾਲਕ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਨੌਜਵਾਨ ਦੀ ਉਸੇ ਥਾਂ 'ਤੇ ਮੌਤ ਹੋ ਗਈ | ਉਹ ਪਿੱਛੇ ਆਪਣੇ ਮਾਂ, ਪਿਉ, ਪਤਨੀ ਅਤੇ ਇਕ ਮਾਸੂਮ ਬੱਚੀ ਨੂੰ ਵਿਲਕਦੇ ਛੱਡ ਗਿਆ ਹੈ | ਇਸ ਹਾਦਸੇ ਕਾਰਨ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ |