16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 19-05-2026
ਬਰਨਾਲਾ, 18 ਮਈ (ਰਾਜ ਪਨੇਸਰ)-ਸਥਾਨਕ ਦੁਸਹਿਰਾ ਗਰਾਊਾਡ ਨਜ਼ਦੀਕ ਇਕ ਵਿਅਕਤੀ ਨੂੰ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਗਿਆਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਗੁਰਜੰਟ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਦੁਸਹਿਰਾ ਗਰਾਊਾਡ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਗੁਰਜੰਟ ਸਿੰਘ ਨੂੰ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-ਜ਼ਿਲ੍ਹਾ ਚੋਣਕਾਰ ਅਫ਼ਸਰ ਅਗਲੀ ਖ਼ਬਰ ਮਧੂ ਮੱਖੀ ਪਾਲਣ ਦੀ ਸਿਖਲਾਈ 22 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।