ਬਰਨਾਲਾ, 18 ਮਈ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰ ਪ੍ਰਣਾਲੀ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਸਕੂਲ ਮਨਿਸਟਰ ਅਤੇ ਡਿਪਟੀ ਸਕੂਲ ਮਨਿਸਟਰ ਲਈ ਵੋਟਿੰਗ ਕਰਵਾਈ ਗਈ | ਇਸ ਮੌਕੇ ਤੀਜੀ ਤੋਂ ਗਿਆਰ੍ਹਵੀਂ ਦੇ ਵਿਦਿਆਰਥੀਆਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕਰ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ | ਪਿ੍ੰਸੀਪਲ ਵਿੰਮੀਪੁਰੀ ਨੇ ਕਿਹਾ ਕਿ ਇਸ ਵੋਟਿੰਗ ਤੋਂ ਬਾਅਦ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |