ਟੱਲੇਵਾਲ, 18 ਮਈ (ਸੋਨੀ ਚੀਮਾ)-ਪਿੰਡ ਗਹਿਲ ਵਿਖੇ 1762 ਈਸਵੀ ਨੂੰ ਵਾਪਰੇ ਵੱਡੇ ਘੱਲੂਘਾਰੇ ਦੇ ਦੁਖਾਂਤ ਉਪਰੰਤ ਜਿੱਥੇ ਪਿੰਡ ਗਹਿਲ ਵਿਖੇ ਸੰਗਤ ਵਲੋਂ ਸ਼ਹੀਦਾਂ ਦੇ ਬਰਸੀ ਸਮਾਗਮ ਕਰਵਾਏ ਜਾਂਦੇ ਹਨ, ੳੱੁਥੇ ਸੱਤ ਸਮੁੰਦਰ ਪਾਰ ਕੈਨੇਡਾ ਦੀ ਧਰਤੀ 'ਤੇ ਬੈਠੇ ਸ਼ਹੀਦਾਂ ਦੀ ਧਰਤੀ ਦੇ ਬਾਸ਼ਿੰਦਿਆਂ ਵਲੋਂ ਸ਼ਹੀਦਾਂ ਨੂੰ ਲਗਾਤਾਰ ਪਿਛਲੇ 25 ਸਾਲਾਂ ਤੋਂ ਸ਼ਰਧਾ ਦੇ ਫੱੁਲ ਭੇਟ ਕੀਤੇ ਜਾ ਰਹੇ ਹਨ | ਜ਼ਿਕਰਯੋਗ ਹੈ ਕਿ 35 ਹਜ਼ਾਰ ਸਿੰਘਾਂ ਸਿੰਘਣੀਆਂ ਅਤੇ ਭੁਜੰਗੀਆਂ ਦੀਆਂ ਸ਼ਹਾਦਤਾਂ ਦੀ ਗਵਾਹ ਧਰਤੀ ਪਿੰਡ ਗਹਿਲ ਦੇ ਜਾਇਆ ਵਲੋਂ ਪਿਛਲੇ 25 ਸਾਲਾਂ ਤੋਂ ਲਗਾਤਾਰ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਲਗਾਤਾਰ ਕਰਵਾਏ ਜਾ ਰਹੇ ਹਨ ਅਤੇ ਇਸ ਵਾਰ ਵੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਵਨ ਭੋਗ ਗੁਰਦੁਆਰਾ ਸ੍ਰੀ ਖ਼ਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਬਿ੍ਟਿਸ਼ ਕੋਲੰਬੀਆ ਕੈਨੇਡਾ ਵਿਖੇ ਕਰਵਾਏ ਗਏ ਅਤੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕਰਵਾਈ ਗਈ | ਇਸ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ ਅਤੇ ਪਿੰਡ ਗਹਿਲ ਵਾਸੀਆਂ ਵਲੋਂ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਗੁਰੂ ਕੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ | ਇਸ ਮੌਕੇ ਕੈਨੇਡੀਅਨ ਹਰਜਿੰਦਰ ਸਿੰਘ ਧਾਲੀਵਾਲ, ਜਸਵੀਰ ਸਿੰਘ ਬਾਠ, ਰਾਮ ਸਿੰਘ ਸੰਧੂ, ਰਣਧੀਰ ਸਿੰਘ ਬਾਠ, ਪਰਗਟ ਸਿੰਘ ਸਿੱਧੂ, ਪ੍ਰਗਟ ਸਿੰਘ ਧਾਲੀਵਾਲ, ਸੁਖਵੀਰ ਸਿੰਘ ਮਾਨ, ਹਰਪਾਲ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਸਿੱਧੂ, ਗਮਦੂਰ ਸਿੰਘ ਚਾਹਲ, ਸੁਰਜੀਤ ਸਿੰਘ ਸੰਧੂ, ਅਵਤਾਰ ਸਿੰਘ ਧਾਲੀਵਾਲ, ਤਾਰ ਸਿੰਘ ਧਾਲੀਵਾਲ, ਜਰਨੈਲ ਸਿੰਘ ਗਿੱਲ, ਕੁਲਵਿੰਦਰ ਸਿੰਘ ਧਾਲੀਵਾਲ, ਜਰਨੈਲ ਸਿੰਘ ਪਾਇਲਟ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਅਰਵਿੰਦਰ ਸਿੰਘ, ਗੁਰਦੀਪ ਸਿੰਘ ਸਿੱਧੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |