15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਾਰਡ ਨੰਬਰ 23 ਤੋਂ ਅਕਾਲੀ ਉਮੀਦਵਾਰ ਬੇਅੰਤ ਕੌਰ ਧਾਲੀਵਾਲ ਦੇ ਹੱਕ ਵਿਚ ਭਰਵੀਂ ਮੀਟਿੰਗ

ਅਜੀਤ ਡੈਸਕ 19-05-2026
ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 23 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਬੇਅੰਤ ਕੌਰ ਧਾਲੀਵਾਲ (ਪਤਨੀ ਬੇਅੰਤ ਸਿੰਘ ਧਾਲੀਵਾਲ) ਦੇ ਹੱਕ ਵਿਚ ਸੀਨੀਅਰ ਅਕਾਲੀ ਆਗੂਆਂ ਵਲੋਂ ਵਾਰਡ ਵਾਸੀਆਂ ਨਾਲ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਬੀਬੀ ਬੇਅੰਤ ਕੌਰ ਧਾਲੀਵਾਲ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ ਜੋ ਵਾਰਡ ਦਾ ਸਰਵਪੱਖੀ ਵਿਕਾਸ ਹੋ ਸਕੇ | ਵਾਰਡ ਵਾਸੀਆਂ ਨੇ ਵੀ ਅਕਾਲੀ ਉਮੀਦਵਾਰ ਦੇ ਹੱਕ ਵਿਚ ਡਟ ਕੇ ਖੜ੍ਹਨ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸੀਨੀਅਰ ਆਗੂ ਸੰਜੀਵ ਸ਼ੋਰੀ, ਜਤਿੰਦਰ ਜਿੰਮੀ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਚਰਨਜੀਤ ਸਿੰਘ ਭਾਰੀ, ਆਤਮਾ ਸਿੰਘ, ਡਾ. ਸੰਪੂਰਨ ਸਿੰਘ ਟੱਲੇਵਾਲੀਆ, ਡਾ. ਅਮਨਦੀਪ ਸਿੰਘ ਟੱਲੇਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਾਰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਰੋੜ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਢਿੱਲਵਾਂ ਵਿਖੇ ਵਿਸ਼ਾਲ ਲੋਕ ਸੇਵਾ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।