ਤਪਾ ਮੰਡੀ, 18 ਮਈ (ਵਿਜੇ ਸ਼ਰਮਾ)-ਸਥਾਨਕ ਨਗਰ ਕੌਂਸਲ ਦੇ ਵਾਰਡ ਨੰਬਰ 8 ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਰੋੜ ਦੇ ਹੱਕ 'ਚ ਵਾਰਡ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਰੋੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੀ ਨੁਮਾਇੰਦਗੀ ਕਰਨ ਵਾਲੀ ਸਰਬ ਸਾਂਝੀ ਪਾਰਟੀ ਹੈ ਅਤੇ ਨਗਰ ਕੌਂਸਲ ਚੋਣਾਂ 'ਚ ਲੋਕਾਂ ਵਲੋਂ ਦਿੱਤੇ ਜਾ ਰਹੇ ਪਿਆਰ ਅਤੇ ਸਮਰਥਨ ਲਈ ਉਹ ਸਭ ਦੇ ਧੰਨਵਾਦੀ ਹਨ | ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ 24 ਘੰਟੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ | ਇਸ ਮੌਕੇ ਬਲਜਿੰਦਰ ਸਿੰਘ, ਸੁਰਿੰਦਰ ਖੱਟਰ, ਗੁਲਾਬ ਕਾਲਾ ਸਿੱਧੂ, ਹਰਸ਼ਰਨ ਗੋਗੀ ਮਹੰਤ, ਪਾਲਾ ਪਰਜਾਪਤ ਆਦਿ ਸਮੂਹ ਵਾਰਡ ਵਾਸੀ ਮੌਜੂਦ ਸਨ |