ਤਪਾ ਮੰਡੀ, 18 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਸਬੰਧੀ ਗੱਲਬਾਤ ਕਰਦੇ ਹੋਏ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਦੇ ਵਿਚ ਆਪਸੀ ਭਾਈਚਾਰਾ ਕਾਇਮ ਰੱਖਿਆ ਜਾਵੇ ਕਿਉਂਕਿ ਨਗਰ ਕੌਂਸਲ ਦੀਆਂ ਚੋਣਾਂ ਆਪਸੀ ਭਾਈਚਾਰੇ ਤਹਿਤ ਹੀ ਲੜੀਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਦੇ ਚੋਣ ਨਿਸ਼ਾਨ 'ਤੇ ਉਮੀਦਵਾਰ ਖੜੇ ਕੀਤੇ ਗਏ ਹਨ ਅਤੇ ਕੁੱਝ ਉਮੀਦਵਾਰ ਆਜ਼ਾਦ ਤੌਰ 'ਤੇ ਚੋਣ ਲੜ ਰਹੇ ਹਨ | ਉਨ੍ਹਾਂ ਕਿਹਾ ਕਿ 29 ਮਈ ਨੂੰ ਆਉਣ ਵਾਲੇ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਇਸ ਮੌਕੇ ਸਾਬਕਾ ਚੇਅਰਮੈਨ ਕਰਮਜੀਤ ਸਿੰਘ ਪੋਲਾ, ਮਹੰਤ ਗੋਗੀ ਦਾਸ, ਦਵਿੰਦਰ ਦੀਕਸ਼ਤ, ਗੁਰਮੀਤ ਸਿੰਘ ਰੋਡ, ਜਗਜੀਤ ਸਿੰਘ ਧਨੋਆ, ਗੁਲਾਬ ਸਿੰਘ ਸਿੱਧੂ, ਬਿੱਟੂ ਬਰਾੜ ਆਦਿ ਹਾਜ਼ਰ ਸਨ |