ਭਦੌੜ, 18 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਾਰਡ ਨੰਬਰ 5 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸਵਰਨਜੀਤ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਤਪ ਅਸਥਾਨ ਸੰਤ ਬਾਬਾ ਭਾਨ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਚਮਕੌਰ ਸਿੰਘ ਨੇ ਅਰਦਾਸ ਕਰਨ ਉਪਰੰਤ ਕੀਤਾ | ਇਸ ਮੌਕੇ ਉਮੀਦਵਾਰ ਸਵਰਨਜੀਤ ਕੌਰ ਦੇ ਪੁੱਤਰ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ ਨੇ ਕਿਹਾ ਕਿ ਵਾਰਡ ਨੰਬਰ 5 ਦੇ ਸਮੂਹ ਵੋਟਰਾਂ ਤੋਂ ਮਿਲ ਰਹੇ ਪਿਆਰ ਸਾਡੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਆਪ ਅੱਗੇ ਹੋ ਕੇ ਸਾਡੀ ਚੋਣ ਨੂੰ ਚਲਾ ਰਹੇ ਹਨ | ਅਸੀਂ ਵਿਸ਼ਵਾਸ ਦਿਵਾਉਂਦੇ ਹਾਂ ਕਿ ਵਾਰਡ ਦੀਆਂ ਮੁੱਢਲੀਆਂ ਸਹੂਲਤਾਂ ਵਿਚ ਸਾਫ਼ ਸਫ਼ਾਈ, ਸਟਰੀਟ ਲਾਈਟ ਅਤੇ ਸਾਫ਼ ਪਾਣੀ ਦੇਣ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ | ਦਫ਼ਤਰ ਦੇ ਉਦਘਾਟਨ ਸਮੇਂ ਵਾਰਡ ਵਿਚੋਂ ਹਰ ਵਰਗ ਦੇ ਲੋਕਾਂ ਵੱਡੀ ਸ਼ਮੂਲੀਅਤ ਕੀਤੀ |