ਟੱਲੇਵਾਲ, 19 ਮਈ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਪਿ੍ੰਸੀਪਲ ਮਨਕੰਵਲ ਸਿੰਘ ਨੂੰ ਲੁਧਿਆਣਾ ਵਿਖੇ ਸਥਿਤ ਜੈਪ ਗੇਮਿੰਗ ਜ਼ੋਨ ਵਿਖੇ ਹੋਏ ਸਮਾਗਮ ਦੌਰਾਨ ਸੀ. ਟੀ ਯੂਨੀਵਰਸਿਟੀ ਅਤੇ ਜੈਪ ਗੇਮਿੰਗ ਜ਼ੋਨ ਲੁਧਿਆਣਾ ਵਲੋਂ ਸਾਂਝੇ ਤੌਰ 'ਤੇ 'ਨੇਸ਼ਨ ਬਿਲਡਿਰ ਐਵਾਰਡ' ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮਨਕੰਵਲ ਸਿੰਘ ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਲਗਾਤਾਰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਲੋਂ ਪਾਏ ਜਾ ਰਹੇ ਅਹਿਮ ਯੋਗਦਾਨ ਕਰ ਕੇ ਉਨ੍ਹਾਂ ਨੂੰ ਇਸ ਐਵਾਰਡ ਨਾਲ ਨਿਵਾਜਿਆ ਗਿਆ ਹੈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸਮੂਹ ਸਕੂਲ ਦੇ ਮਿਹਨਤੀ ਸਟਾਫ਼ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਮਿਹਨਤ ਕੀਤੀ ਜਾਂਦੀ ਹੈ | ਉਨ੍ਹਾਂ ਇਸ ਸਨਮਾਨ ਲਈ ਸੀ.ਟੀ ਯੂਨੀਵਰਸਿਟੀ ਦੇ ਸਮੂਹ ਸਟਾਫ਼, ਜੈਪ ਗੇਮਿੰਗ ਜ਼ੋਨ ਲੁਧਿਆਣਾ ਦੀ ਪੂਰੀ ਟੀਮ, ਆਪਣੇ ਪਰਿਵਾਰ, ਸਮੂਹ ਸਕੂਲ ਸਟਾਫ਼ ਦਾ ਖ਼ਾਸ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਜੀਵਨਜੋਤ ਸਿੰਘ ਨੇ ਦੱਸਿਆ ਕਿ ਪਿ੍ੰਸੀਪਲ ਅਤੇ ਬਾਕੀ ਅਧਿਆਪਕ ਪਹਿਲਾਂ ਵੀ ਅਲੱਗ-ਅਲੱਗ ਸੰਸਥਾਵਾਂ ਵਲੋਂ ਸਨਮਾਨਿਤ ਕੀਤੇ ਜਾ ਚੁੱਕੇ ਹਨ | ਇਸ ਮੌਕੇ ਐੱਮ.ਡੀ ਮੈਡਮ ਰਛਪਾਲ ਕੌਰ, ਵਾਈਸ ਪਿ੍ੰਸੀਪਲ ਮੈਡਮ ਪਰਮਜੀਤ ਕੌਰ ਅਤੇ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |