02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਅੱਜ ਦਵਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ <br/>

ਅਜੀਤ ਡੈਸਕ 20-05-2026
ਤਪਾ ਮੰਡੀ, 19 ਮਈ (ਪ੍ਰਵੀਨ ਗਰਗ)-ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਸਾਂਝੇ ਤੌਰ 'ਤੇ ਆਨਲਾਈਨ ਫਾਰਮੇਸੀ 'ਤੇ ਰੋਕ, ਪੁਲਿਸ ਦਖ਼ਲ, ਐੱਚ-1 ਰਜਿਸਟਰ, ਰਜਿਸਟ੍ਰੇਸ਼ਨ ਸਬੰਧੀ, ਜਨ ਔਸ਼ਧੀ ਕੇਂਦਰ ਆਦਿ ਮੁੱਦਿਆਂ ਨੂੰ ਮੁੱਖ ਰੱਖਦਿਆਂ ਅੱਜ ਮਿਤੀ 20 ਮਈ ਦਿਨ ਬੁੱਧਵਾਰ ਨੂੰ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਗਿਆ | ਜਿਸ ਦੇ ਹੁਕਮਾਂ ਦੀ ਪਾਲਨਾ ਕਰਦਿਆਂ ਬਰਨਾਲਾ ਜ਼ਿਲ੍ਹੇ ਅਧੀਨ ਆਉਂਦੀਆਂ ਦਵਾਈਆਂ ਦੀ ਸਮੂਹ ਦੁਕਾਨਾਂ ਬੰਦ ਰਹਿਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਪਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਰ ਮਿੱਤਲ ਅਤੇ ਜਰਨਲ ਸਕੱਤਰ ਖ਼ੁਸ਼ਦੀਪ ਗਰਗ ਨੇ ਦੱਸਿਆ ਕਿ ਸਰਕਾਰ ਵਲੋਂ ਕੈਮਿਸਟਾਂ ਨਾਲ ਜੋ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ, ਉਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੈਮਿਸਟ ਮਰੀਜ਼ਾਂ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਿੰਦੇ ਹਨ | ਪਰ ਸਰਕਾਰ ਵਲੋਂ ਇਹ ਕਾਨੂੰਨ ਕੈਮਿਸਟਾਂ 'ਤੇ ਥੋਪ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕਿ ਜ਼ਿਲ੍ਹੇ ਸਮੇਤ ਸੂਬੇ ਦੇ ਸਮੂਹ ਕੈਮਿਸਟ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕਰਨਗੇ |

ਪਿਛਲੀ ਖ਼ਬਰ -ਮਾਮਲਾ ਨਗਰ ਸੁਧਾਰ ਟਰੱਸਟ ਬਰਨਾਲਾ ਦੀ ਜਗ੍ਹਾ 'ਚੋਂ ਹਰੇ ਭਰੇ ਰੁੱਖ ਪੁੱਟਣ ਦਾ- ਐਨ.ਜੀ.ਟੀ.ਦੀ ਰਿਪੋਰਟ ਅਨੁਸਾਰ ਦੋਸ਼ਾ... ਅਗਲੀ ਖ਼ਬਰ ਨਗਰ ਕੌਂਸਲ ਤਪਾ ਦੇ ਦਫ਼ਤਰੀ ਸਟਾਫ਼ ਅਤੇ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।