-ਮਾਮਲਾ ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦਾ- ਵਿਰੋਧੀ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ <br/>
ਅਜੀਤ ਡੈਸਕ
20-05-2026
ਸ਼ਰੇ੍ਹਆਮ ਉੱਡ ਰਹੀਆਂ ਚੋਣ ਜ਼ਾਬਤੇ ਦੀਆਂ ਧੱਜੀਆਂ, ਅਧਿਕਾਰੀ ਚੁੱਪ-ਗੁਰਦੀਪ ਸਿੰਘ ਬਾਠ
ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕੀਤੀਆਂ ਰਹੀਆਂ ਧੱਕੇਸ਼ਾਹੀ ਖ਼ਿਲਾਫ਼ ਖੁੱਲ੍ਹੇ ਕੇ ਆਵਾਜ਼ ਬੁਲੰਦ ਕੀਤੀ, ਉੱਥੇ ਉਨ੍ਹਾਂ ਨਗਰ ਨਿਗਮ ਚੋਣਾਂ ਦੌਰਾਨ ਸੱਤਾਧਾਰੀ ਧਿਰ ਵਲੋਂ ਸ਼ਰੇ੍ਹਆਮ ਚੋਣ ਜ਼ਾਬਤੇ ਦੀਆਂ ਉਡਾਈਆਂ ਧੱਜੀਆਂ ਬਾਰੇ ਵੀ ਚੋਣ ਕਮਿਸ਼ਨ ਸਾਹਮਣੇ ਸਵਾਲ ਖੜ੍ਹੇ ਕੀਤੇ | ਸ: ਬਾਠ ਨੇ ਕਿਹਾ ਕਿ ਸੱਤਾਧਾਰੀ ਧਿਰ ਦੇ ਆਗੂਆਂ ਵਲੋਂ ਚੋਣ ਪ੍ਰਚਾਰ ਦੌਰਾਨ ਸਰਕਾਰੀ ਮਸ਼ੀਨਰੀ ਭਾਵ ਸਰਕਾਰੀ ਗੱਡੀਆਂ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਪਰ ਬਰਨਾਲਾ ਪ੍ਰਸ਼ਾਸਨ ਦੇ ਅਧਿਕਾਰੀ ਬਿਲਕੁਲ ਚੁੱਪ ਹਨ | ਅਧਿਕਾਰੀਆਂ ਨੂੰ ਵਿਰੋਧੀ ਰਾਜਨੀਤਕ ਪਾਰਟੀਆਂ ਦੇ ਆਗੂਆਂ ਦੀਆਂ ਸਰਗਰਮੀਆਂ ਤਾਂ ਚੋਣ ਜ਼ਾਬਤੇ ਦੀ ਉਲੰਘਣਾ ਲੱਗ ਰਹੀਆਂ ਪਰ ਸੱਤਾਧਾਰੀ ਧਿਰ ਦੇ ਆਗੂਆਂ ਵਲੋਂ ਕੀਤੀ ਜਾ ਰਹੀ ਉਲੰਘਣਾ ਉਨ੍ਹਾਂ ਨੂੰ ਨਜ਼ਰ ਨਹੀਂ ਆ ਰਹੀ |