02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭਾਕਿਯੂ ਕਾਦੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ <br/>

ਅਜੀਤ ਡੈਸਕ 20-05-2026
ਬਰਨਾਲਾ, 19 ਮਈ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਅਤੇ ਜ਼ਿਲ੍ਹਾ ਆਗੂ ਬੁੱਗਰ ਸਿੰਘ ਫਰਵਾਹੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ਕਿਹਾ ਕਿ ਜੋ ਕਣਕ ਦੀ ਸੰਭਾਲ ਲਈ ਪਿੰਡ ਫਰਵਾਹੀ ਵਿਖੇ ਗੁਦਾਮ ਬਣੇ ਹਨ, ਉਨ੍ਹਾਂ ਵਿਚ ਵੱਡੇ ਪੱਧਰ 'ਤੇ ਸੁਸਰੀ ਦਾ ਹਮਲਾ ਹੈ ਅਤੇ ਇਹ ਸੁਸਰੀ ਫਰਵਾਹੀ ਤੇ ਨੇੜਲੇ ਪਿੰਡਾਂ ਵਿਚ ਉੱਡ ਕੇ ਜਾਂਦੀ ਹੈ ਜਿਸ ਨਾਲ ਨੇੜਲੇ ਪਿੰਡਾਂ ਦੇ ਲੋਕਾਂ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੈ | ਇਸ ਸਮੱਸਿਆ ਨੂੰ ਲੈ ਕੇ ਪਿੰਡ ਵਾਸੀ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਗਦਾਮਾਂ ਦੀ ਤੁਰੰਤ ਚੈਕਿੰਗ ਕਰ ਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਅਤੇ ਸੁਸਰੀ ਦੀ ਰੋਕਥਾਮ ਲਈ ਉੱਚ ਦਵਾਈਆਂ ਦਾ ਛਿੜਕਾਉ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਇਕਾਈ ਪ੍ਰਧਾਨ ਮਲਕੀਤ ਸਿੰਘ, ਸਕੱਤਰ ਗੁਰਜੰਟ ਸਿੰਘ, ਰਾਮ ਸਿੰਘ ਫਰਵਾਹੀ, ਅਮਰੀਕ ਸਿੰਘ ਰਾਜਗੜ੍ਹ, ਬਿਕਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਸੱੁਟੇ ਮੁਰਦਾ ਪਸ਼ੂਆਂ ਦੀ ਫੈਲ ਰਹੀ ਬਦਬੂ ਕਾਰਨ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ -ਮਾਮਲਾ ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦਾ- ਵਿਰੋਧੀ ਰਾਜਨੀਤਕ ਪਾਰਟੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।