03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸਵਰਨਜੀਤ ਕੌਰ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

ਅਜੀਤ ਡੈਸਕ 20-05-2026
ਭਦੌੜ, 19 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਦੀ ਜਨਰਲ ਇਸਤਰੀ ਸੀਟ ਵਾਰਡ ਨੰਬਰ 5 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸਵਰਨਜੀਤ ਕੌਰ ਮਾਤਾ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ ਨੇ ਆਪਣੀਆਂ ਚੋਣ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਵੋਟਰਾਂ ਨਾਲ ਡੋਰ ਟੂ ਡੋਰ ਰਾਬਤਾ ਕਾਇਮ ਕੀਤਾ | ਮਾਤਾ ਸਵਰਨਜੀਤ ਕੌਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਪਣੀ ਪਾਰਟੀ ਹੈ ਜਿਸ ਨੇ ਆਪਣੀ ਸਰਕਾਰ ਸਮੇਂ ਹਰੇਕ ਵਰਗ ਦੇ ਲੋਕਾਂ ਲਈ ਕੰਮ ਕੀਤੇ ਤੇ ਸੂਬੇ ਨੂੰ ਤਰੱਕੀ ਦੀ ਲੀਹ ਉਪਰ ਤੋਰਿਆ ਜਿਸ ਕਰ ਕੇ ਅੱਜ ਮੁੜ ਸ਼੍ਰੋਮਣੀ ਅਕਾਲੀ ਨੂੰ ਸੱਤਾ ਵਿਚ ਲਿਆਉਣ ਲਈ ਇਨ੍ਹਾਂ ਚੋਣਾਂ ਵਿਚ ਜਿੱਤ ਦਿਵਾਉਣਾ ਬਹੁਤ ਜ਼ਰੂਰੀ ਹੈ ਕਿ ਕਿਉਂਕਿ ਸੂਬੇ ਦੇ ਲੋਕਾਂ ਨੇ ਆਪਣੀ ਆਸ ਰੱਖ ਕੇ ਆਪ ਸਰਕਾਰ ਚੁਣੀ ਸੀ, ਉਸ ਦਾ ਰਿਪੋਰਟ ਕਾਰਡ ਅੱਜ ਲੋਕਾਂ ਦੇ ਸਾਹਮਣੇ ਹੈ | ਸਰਕਾਰ ਦੀ ਹਾਲਤ ਇੰਨੀ ਪਤਲੀ ਹੋ ਚੁੱਕੀ ਹੈ | ਸਫ਼ਾਈ ਸੇਵਕਾਂ ਨੂੰ ਤਨਖ਼ਾਹਾਂ ਦੇਣ ਲਈ ਪੈਸੇ ਨਹੀਂ ਹਨ ਕਸਬੇ ਅੰਦਰ ਕੂੜੇ ਦੇ ਲੱਗੇ ਢੇਰਾਂ ਨਾਲ ਆਮ ਲੋਕ ਦੁਖੀ ਹੋ ਚੁੱਕੇ ਹਨ | ਅਸੀਂ ਵਾਰਡ ਨੰਬਰ 5 ਦੇ ਸੂਝਵਾਨ ਲੋਕਾਂ ਨੂੰ ਅਪੀਲ ਕਰਦੇ ਹਾਂ ਸ਼੍ਰੋਮਣੀ ਅਕਾਲੀ ਦਲ ਹੱਕ ਵਿਚ ਵੱਧ ਤੋਂ ਵੱਧ ਫ਼ਤਵਾ ਦੇਣ |

ਪਿਛਲੀ ਖ਼ਬਰ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਤੋਂ ਬਾਅਦ ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ 'ਚ ਕੁੱਲ 177 ਉਮੀਦਵਾਰ ਮੈਦਾਨ 'ਚ <br/>... ਅਗਲੀ ਖ਼ਬਰ ਕਾਂਗੜਾ ਘਾਟੀ ਦੀ ਰੇਲ ਗੱਡੀ ਦਾ ਨਾ ਚੱਲਣਾ ਭਾਜਪਾ ਲਈ ਬਣ ਸਕਦੀ ਹੈ ਗਲੇ ਦੀ ਹੱਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।