03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਕੌਂਸਲ ਚੋਣਾਂ ਲਈ 75 ਉਮੀਦਵਾਰਾਂ 'ਚੋਂ 15 ਉਮੀਦਵਾਰਾਂ ਨੇ ਕਾਗ਼ਜ਼ ਲਏ ਵਾਪਸ, 1 ਅਸਵੀਕਾਰ-ਐਸ.ਡੀ.ਐਮ. <br/>

ਅਜੀਤ ਡੈਸਕ 20-05-2026
ਤਪਾ ਮੰਡੀ, 19 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਚੋਣਾਂ ਦੇ ਚੱਲਦਿਆਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਵਾਲੇ ਦਿਨਾਂ ਦੌਰਾਨ 75 ਉਮੀਦਵਾਰਾਂ ਨੇ ਕਾਗ਼ਜ਼ ਦਾਖ਼ਲ ਕਰਵਾਏ ਗਏ | ਕਾਗ਼ਜ਼ਾਂ ਦੀ ਪੜਤਾਲ ਵਾਲੇ ਦਿਨ 1 ਉਮੀਦਵਾਰ ਦੇ ਕਾਗ਼ਜ਼ ਅਸਵੀਕਾਰ ਕੀਤੇ ਗਏ ਤੇ ਰਹਿੰਦੇ ਉਮੀਦਵਾਰਾਂ ਵਿਚੋਂ 15 ਉਮੀਦਵਾਰਾਂ ਨੇ ਕਾਗ਼ਜ਼ ਵਾਪਸ ਲੈ ਲਏ | ਜਿਸ ਕਰ ਕੇ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦੀ ਗਿਣਤੀ 59 ਰਹਿ ਗਈ ਹੈ | ਇਸ ਗੱਲ ਦੀ ਜਾਣਕਾਰੀ ਐਸ.ਡੀ.ਐਮ. ਤਪਾ ਕਮ ਰਿਟਰਨਿੰਗ ਅਫ਼ਸਰ ਆਯੂਸ਼ ਗੋਇਲ ਨੇ ਪੱਤਰਕਾਰਾਂ ਨੂੰ ਦਿੱਤੀ | ਉਨ੍ਹਾਂ ਅੱਗੇ ਹੋਰ ਦੱਸਿਆ ਕਿ ਮੈਦਾਨ 'ਚ ਡਟੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ ਅਮਨ-ਅਮਾਨ ਨਾਲ ਵੋਟਾਂ ਨੂੰ ਸਿਰੇ ਚੜ੍ਹਾਉਣ ਦੀ ਪ੍ਰਕਿਰਿਆ ਵਿਚ ਯਕੀਨਨ ਬਣਾਈ ਜਾਵੇਗੀ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਬੂਥਾਂ ਦੀ ਚੈਕਿੰਗ, ਸਟਰਾਂਗ ਰੂਮ ਤੇ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਸਬੰਧੀ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ | ਉਨ੍ਹਾਂ ਚੋਣ ਅਮਲੇ ਨੂੰ ਸਖ਼ਤ ਦਿਸ਼ਾ ਨਿਰਦੇਸ਼ ਕਰਦਿਆਂ ਕਿਹਾ ਕਿ ਇਸ ਚੋਣ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਚੋਣਾਂ ਦੌਰਾਨ ਕੋਈ ਵੀ ਮੁਲਾਜ਼ਮ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਵਾਰਡ ਨੰਬਰ-2 'ਚ ਧੰਮੀ ਨੇ ਕਰਮਜੀਤ ਸਿੰਘ ਘੁੱਗੀ ਲਈ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਗੌਰਵ ਬਾਂਸਲ ਨੇ ਵਾਰਡ ਨੰ: 5 ਅਤੇ ਮਨੀਸ਼ ਬਾਂਸਲ ਨੇ ਵਾਰਡ ਨੰ: 6 'ਚ ਘਰ-ਘਰ ਵੋਟਾਂ ਮੰਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।