03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

'ਆਪ' ਉਮੀਦਵਾਰ ਬਲਜੀਤ ਬਾਸੀ ਨੂੰ ਮਿਲ ਰਿਹਾ ਵਾਰਡ 'ਚੋਂ ਭਰਵਾਂ ਹੁੰਗਾਰਾ <br/>

ਅਜੀਤ ਡੈਸਕ 20-05-2026
ਤਪਾ ਮੰਡੀ, 19 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਜੀਤ ਸਿੰਘ ਬਾਸੀ ਨੂੰ ਵਾਰਡ ਨੰਬਰ 10 ਦੇ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵਾਰਡ ਦੇ ਵੋਟਰ ਆਪ ਮੁਹਾਰੇ ਚੋਣ ਮੁਹਿੰਮ ਦਾ ਹਿੱਸਾ ਬਣ ਰਹੇ ਹਨ | ਇਸ ਮੌਕੇ ਉਮੀਦਵਾਰ ਬਲਜੀਤ ਸਿੰਘ ਵਾਸੀ ਨੇ ਦੱਸਿਆ ਕਿ ਵਾਰਡ ਦੇ ਵੋਟਰਾਂ ਦਾ ਬਹੁਤ ਵੱਡਾ ਸਮਰਥਨ ਮਿਲ ਰਿਹਾ ਹੈ ਜਿਸ ਕਰ ਕੇ ਸਾਡੀ ਜਿੱਤ ਯਕੀਨੀ ਹੈ | ਇਸ ਮੌਕੇ ਗੁਰਵਿੰਦਰ ਸਿੰਘ ਬਾਸੀ, ਜੱਸੀ ਬਾਸੀ, ਸਿਮਰਜੀਤ ਸਿੰਘ ਬਾਸੀ, ਮਨਦੀਪ ਸਿੰਘ, ਲਵਪ੍ਰੀਤ ਸਿੰਘ, ਗਗਨਦੀਪ ਸਿੰਘ, ਜਗਤਾਰ ਸਿੰਘ ਵਾਸੀ, ਜਗਦੇਵ ਸਿੰਘ ਤੋਂ ਇਲਾਵਾ ਕੁਲਜਿੰਦਰ ਕੌਰ, ਬਲਵੀਰ ਕੌਰ, ਰਾਮਜੀਤ ਕੌਰ, ਪਰਮਜੀਤ ਕੌਰ, ਸਿਮਰਨਜੀਤ ਕੌਰ, ਮਨਪ੍ਰੀਤ ਕੌਰ ਅਤੇ ਹਰਵਿੰਦਰ ਕੌਰ ਹਾਜ਼ਰ ਸਨ |

ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਅਤੇ ਅਪਾਹਜਾਂ ਨੂੰ ਚੈੱਕ ਵੰਡੇ <br/> ਅਗਲੀ ਖ਼ਬਰ ਵਾਰਡ ਨੰਬਰ-2 'ਚ ਧੰਮੀ ਨੇ ਕਰਮਜੀਤ ਸਿੰਘ ਘੁੱਗੀ ਲਈ ਵੋਟਾਂ ਮੰਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।