04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਕਾਰਪੀਓ ਗੱਡੀ ਨੇ ਸਕੂਟਰੀ ਨੂੰ ਮਾਰੀ ਟੱਕਰ, ਮਹਿਲਾ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 20-05-2026
ਬਰਨਾਲਾ, 19 ਮਈ (ਨਰਿੰਦਰ ਅਰੋੜਾ)-ਸਥਾਨਕ ਹੰਡਿਆਇਆ ਰੋਡ 'ਤੇ ਇਕ ਸਕਾਰਪੀਓ ਗੱਡੀ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮਹਿਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ | ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਬਰਨਾਲਾ ਦੇ ਐਸ.ਐਚ.ਓ. ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਸਾਡੇ ਕੋਲ ਸੂਚਨਾ ਆਈ ਹੈ ਕਿ ਮਮਤਾ ਰਾਣੀ ਵਾਸੀ ਪ੍ਰੇਮ ਅੱਖਾਂ ਦੇ ਹਸਪਤਾਲ ਵਾਲੀ ਗਲੀ ਬਰਨਾਲਾ, ਮਹੇਸ਼ ਨਗਰ ਹੰਡਿਆਇਆ ਰੋਡ ਤੋਂ ਬਾਹਰ ਨਿਕਲ ਰਹੀ ਸੀ ਕਿ ਅਚਾਨਕ ਇਕ ਸਕਾਰਪੀਓ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ | ਹਾਦਸੇ ਵਿਚ ਮਮਤਾ ਰਾਣੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਤੁਰੰਤ ਬੀ.ਐਮ.ਸੀ. ਸੁਪਰ ਸਪੈਸ਼ਲਿਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਜੇਰੇ ਇਲਾਜ ਹੈ ਅਤੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਸਬੰਧੀ ਬੀ.ਐਮ.ਸੀ. ਸੁਪਰ ਸਪੈਸ਼ਲਿਟੀ ਹਸਪਤਾਲ ਦੇ ਡਾਇਰੈਕਟਰ ਡਾ: ਇਸ਼ਾਨ ਬਾਂਸਲ ਨੇ ਦੱਸਿਆ ਕਿ ਸਾਡੇ ਕੋਲ ਜ਼ਖ਼ਮੀ ਹਾਲਤ ਵਿਚ ਮਮਤਾ ਰਾਣੀ ਨੂੰ ਲਿਆਂਦਾ ਗਿਆ ਸੀ | ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਇਲਾਜ ਜਾਰੀ ਹੈ |

ਪਿਛਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਵਿਖੇ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਚ ਨਵੀਂ ਬਣੀ ਕੌਂਸਲ ਨੂੰ ਸਹੁੰ ਚੁਕਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।