04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 31 ਤੱਕ ਲਾਈਆਂ ਜਾਣਗੀਆਂ ਪ੍ਰੀ-ਲੋਕ ਅਦਾਲਤਾਂ

ਅਜੀਤ ਡੈਸਕ 20-05-2026
ਬਰਨਾਲਾ, 19 ਮਈ (ਨਰਿੰਦਰ ਅਰੋੜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 31 ਮਈ ਤੱਕ ਪ੍ਰੀ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮਦਨ ਲਾਲ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਮੁੱਖ ਦਫ਼ਤਰ ਐੱਸ.ਏ.ਐੱਸ. ਨਗਰ ਤੋਂ ਪ੍ਰਾਪਤ ਹੋਏ ਕੇਸਾਂ ਦੀ ਸੂਚੀ ਦੇ ਆਧਾਰ 'ਤੇ ਸਬੰਧਿਤ ਧਿਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ | ਇਨ੍ਹਾਂ ਮਾਮਲਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ 'ਤੇ ਪ੍ਰੀ-ਲੋਕ ਅਦਾਲਤਾਂ ਲਾਈਆਂ ਜਾ ਰਹੀਆਂ ਹਨ | ਇਹ ਪ੍ਰੀ-ਲੋਕ ਅਦਾਲਤਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਅੰਸ਼ੁਲ ਬੇਰੀ ਦੀ ਪ੍ਰਧਾਨਗੀ ਹੇਠ ਲਗਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਅਥਾਰਿਟੀ ਵਲੋਂ 31 ਮਈ 2026 ਤੱਕ ਲਗਾਤਾਰ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾਣਗੀਆਂ | ਇਨ੍ਹਾਂ ਅਦਾਲਤਾਂ ਵਿਚ ਜੇਕਰ ਦੋਵੇਂ ਧਿਰਾਂ ਸਮਝੌਤੇ ਲਈ ਸਹਿਮਤ ਹੋ ਜਾਂਦੀਆਂ ਹਨ, ਤਾਂ ਉਨ੍ਹਾਂ ਦੀ ਰਿਪੋਰਟ ਐੱਸ.ਏ.ਐੱਸ. ਨਗਰ ਨੂੰ ਭੇਜੀ ਜਾਵੇਗੀ ਤਾਂ ਜੋ 21, 22 ਅਤੇ 23 ਅਗਸਤ 2026 ਨੂੰ ਮਾਨਯੋਗ ਸੁਪਰੀਮ ਕੋਰਟ ਵਿਚ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਵਿਚ ਮਾਮਲਿਆਂ ਦਾ ਅੰਤਿਮ ਨਿਪਟਾਰਾ ਕੀਤਾ ਜਾ ਸਕੇ | ਸਕੱਤਰ ਸ੍ਰੀ ਮਦਨ ਲਾਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੇ ਕੇਸ ਸੁਪਰੀਮ ਕੋਰਟ ਵਿਚ ਪੈਂਡਿੰਗ ਹਨ ਅਤੇ ਜੋ ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਹਨ, ਉਹ ਪ੍ਰੀ-ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦੀ ਸੁਣਵਾਈ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ |
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਮਹਿਲ ਖ਼ੁਰਦ ਵਲੋਂ ਸਕੂਲ 'ਚ ਪਾਣੀ ਦੀ ਸਹੂਲਤ ਲਈ ਸਬਮਰਸੀਬਲ ਮੋਟਰ ਲਗਾਈ <br/> ਅਗਲੀ ਖ਼ਬਰ ਬਿਰਧ ਆਸ਼ਰਮ ਤਪਾ ਵਿਖੇ ਵਿਦਿਆਰਥੀਆਂ ਦਾ ਸਿੱਖਿਆਤਮਕ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।