ਮਹਿਲ ਕਲਾਂ, 19 ਮਈ (ਅਵਤਾਰ ਸਿੰਘ ਅਣਖੀ)-ਐਸ.ਡੀ.ਐਮ. ਮਹਿਲ ਕਲਾਂ ਸ੍ਰੀਮਤੀ ਕਿ੍ਤਿਕਾ ਗੋਇਲ ਵਲੋਂ ਬੀਤੇ ਦਿਨੀਂ ਮਹਿਲ ਖ਼ੁਰਦ ਸਕੂਲ ਦਾ ਅਚਨਚੇਤ ਦੌਰਾ ਕੀਤਾ ਗਿਆ ਸੀ | ਜਿਸ ਦੌਰਾਨ ਇਹ ਪਾਇਆ ਗਿਆ ਸੀ ਕਿ ਸਕੂਲ 'ਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਸਹੀ ਨਹੀਂ ਹੈ | ਪਿੰਡ ਦੇ ਸਰਪੰਚ ਹਰਪਾਲ ਸਿੰਘ ਨੇ ਵਿਸ਼ਵਾਸ ਦਿਵਾਇਆ ਸੀ ਕਿ ਪੰਚਾਇਤ ਵਲੋਂ 15 ਦਿਨਾਂ 'ਚ ਨਵੀਂ ਸਬਮਰਸੀਬਲ ਮੋਟਰ ਜੋ ਕਿ 500 ਫੁੱਟ ਡੂੰਘੀ ਲਗਾਈ ਜਾਵੇਗੀ | ਹੈਡ ਮਾਸਟਰ ਕੁਲਦੀਪ ਸਿੰਘ ਕਮਲ ਨੇ ਦੱਸਿਆ ਕਿ ਇਹ ਕਾਰਜ ਮੁਕੰਮਲ ਹੋਣ ਤੇ ਅੱਜ ਸਬਮਰਸੀਬਲ ਮੋਟਰ ਦਾ ਉਦਘਾਟਨ ਸਰਪੰਚ ਹਰਪਾਲ ਸਿੰਘ ਮਹਿਲ ਖ਼ੁਰਦ ਅਤੇ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪਾਣੀ ਪੀਣ ਲਈ ਮਿਲੇਗਾ | ਇਸ ਮੌਕੇ ਸਮੁੱਚੇ ਸਟਾਫ਼ ਵਲੋਂ ਸਮੁੱਚੀ ਗ੍ਰਾਮ ਪੰਚਾਇਤ ਦਾ ਸਨਮਾਨ ਕੀਤਾ ਗਿਆ | ਜਿਸ ਵਿਚ ਮਾਸਟਰ ਜਸਵਿੰਦਰ ਪਾਲ ਸਿੰਘ ਬੁੱਟਰ, ਸੂਬੇਦਾਰ ਗੁਰਜੰਟ ਸਿੰਘ, ਪੰਚ ਵਿਜੇ ਕੁਮਾਰ, ਪੰਚ ਅਮਨਦੀਪ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਸ਼ਿੰਗਾਰਾ ਸਿੰਘ, ਪੰਚ ਅਮਰਜੀਤ ਸਿੰਘ, ਪੰਚ ਇੰਦਰਜੀਤ ਸਿੰਘ, ਪੰਚ ਬੇਅੰਤ ਸਿੰਘ, ਦਰਸ਼ਨ ਸਿੰਘ ਬਾਬਾ, ਦਰਸ਼ਨ ਸਿੰਘ ਢੋਲਣ ਵਾਲਾ, ਪੰਚ ਲਾਲ ਸਿੰਘ ਅਤੇ ਪਿਆਰਾ ਸਿੰਘ ਸ਼ਾਮਿਲ ਸਨ |