04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜਨਗਣਨਾ ਦੇ ਕੰਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਦੇਣ ਦੀ ਜ਼ਰੂਰਤ ਨਹੀਂ- ਡਿਪਟੀ ਕਮਿਸ਼ਨਰ

ਅਜੀਤ ਡੈਸਕ 20-05-2026
ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਲਾਡੀ)- ਜਨਗਣਨਾ-2027 ਤਹਿਤ ਪਹਿਲੇ ਪੜਾਅ ਹਾਊਸ ਲਿਸਟਿੰਗ ਆਪਰੇਸ਼ਨ ਦਾ ਕੰਮ ਮਿਤੀ 15 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜੋ ਕਿ 13 ਜੂਨ ਤੱਕ ਚੱਲੇਗਾ | ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹੇ ਅੰਦਰ 1200 ਤੋਂ ਵੱਧ ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ, ਜੋ ਕਿ ਘਰ-ਘਰ ਜਾ ਕੇ ਆਨਲਾਈਨ ਪੋਰਟਲ 'ਤੇ ਡਾਟਾ ਇਕੱਤਰ ਕਰ ਰਹੇ ਹਨ | ਉਨ੍ਹਾਂ ਵਲੋਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਸਰਕਾਰ ਦੇ ਇਸ ਮਹੱਤਵਪੂਰਨ ਕੰਮ ਵਿਚ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ | ਉਨ੍ਹਾਂ ਇਹ ਵੀ ਦੱਸਿਆ ਗਿਆ ਕਿ ਜਨਗਣਨਾ ਦੇ ਇਸ ਕੰਮ ਵਿਚ ਕਿਸੇ ਵੀ ਨਾਗਰਿਕ ਕੋਲੋਂ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ/ਪੈਨ ਕਾਰਡ ਜਾਂ ਓ.ਟੀ.ਪੀ ਆਦਿ ਦੀ ਮੰਗ ਨਹੀਂ ਕੀਤੀ ਜਾਵੇਗੀ | ਇਸ ਤੋਂ ਇਲਾਵਾ ਅਧਿਕਾਰਿਤ ਗਿਣਤੀਕਾਰਾਂ ਨੂੰ ਸਰਕਾਰ ਵਲੋਂ ਆਈ.ਡੀ. ਕਾਰਡ ਜਾਰੀ ਕੀਤਾ ਗਿਆ ਹੈ, ਜਿਸ 'ਤੇ ਕਿਊ.ਆਰ. ਕੋਡ ਦਰਜ ਹੈ | ਇਸ ਤੋਂ ਕਿਸੇ ਵੀ ਨਾਗਰਿਕ ਨੂੰ ਗਿਣਤੀਕਾਰ ਦੀ ਪੂਰੀ ਡਿਟੇਲ ਮੁਹੱਈਆ ਹੋ ਸਕਦੀ ਹੈ | ਉਨ੍ਹਾਂ ਜਨਗਣਨਾ ਦੇ ਕੰਮ ਲਈ ਤਾਇਨਾਤ ਕੀਤੇ ਗਏ ਸਮੂਹ ਅਮਲੇ ਨੂੰ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ ਅਤੇ ਇਹ ਵੀ ਐਲਾਨ ਕੀਤਾ ਕਿ ਸਭ ਤੋਂ ਪਹਿਲਾਂ ਕੰਮ ਖ਼ਤਮ ਕਰਨ ਵਾਲੇ/ਬੇਹਤਰੀਨ ਸੇਵਾਵਾਂ ਨਿਭਾਉਣ ਵਾਲੇ ਗਿਣਤੀਕਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ 2 ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਸ਼ਹਿਣਾ ਦੀਆਂ ਮੈਰਿਟ 'ਚ ਆਉਣ ਵਾਲੀਆਂ ਵਿਦਿਆਰਥਣਾਂ ਦਾ ਗੁਰਦੁਆਰਾ ਕਮੇਟੀ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।