16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਖਾਦਾਂ ਦੀ ਸੁਚੱਜੀ ਵਰਤੋਂ ਅਤੇ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਸੰਬੰਧੀ ਜਾਗਰੂਕਤਾ ਕੈਂਪ <br/>

ਅਜੀਤ ਡੈਸਕ 21-05-2026
ਤਪਾ ਮੰਡੀ, 20 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵਲੋਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਪਿੰਡ ਦਰਾਜ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ | ਜਿਸ ਵਿਚ ਪਿੰਡ ਦੇ ਸਰਪੰਚ, ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ, ਅਵਤਾਰ ਸਿੰਘ ਅਤੇ ਕਾਫ਼ੀ ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ: ਅਮਨਦੀਪ ਕੌਰ ਜ਼ਿਲ੍ਹਾ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ ਅਤੇ ਰਸਾਇਣਿਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਖਾਦਾਂ ਦੀ ਲੋੜ ਅਨੁਸਾਰ ਅਤੇ ਮਿੱਟੀ ਦੀ ਜਾਂਚ ਦੇ ਆਧਾਰ 'ਤੇ ਵਰਤੋਂ ਕਰਨ ਨਾਲ ਖ਼ਰਚੇ ਘਟਦੇ ਹਨ ਅਤੇ ਮਿੱਟੀ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ | ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ (ਪੀ.ਆਰ 133, ਪੀ.ਆਰ 132, ਪੀ.ਆਰ 131, ਪੀ.ਆਰ 128, ਪੀ.ਆਰ 126 ਅਤੇ ਬਾਸਮਤੀ 1509) ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਘੱਟ ਸਮੇਂ ਵਿਚ ਤਿਆਰ ਹੋਣ ਵਾਲੀਆਂ ਕਿਸਮਾਂ ਪਾਣੀ ਦੀ ਬੱਚਤ ਦੇ ਨਾਲ-ਨਾਲ ਅਗਲੀ ਫ਼ਸਲ ਦੀ ਸਮੇਂ ਸਿਰ ਬਿਜਾਈ ਵਿਚ ਵੀ ਮਦਦਗਾਰ ਸਾਬਤ ਹੁੰਦੀਆਂ ਹਨ | ਕੈਂਪ ਦੌਰਾਨ ਝੋਨੇ ਦੀ ਨਵੀਂ ਕਿਸਮ ਪੀ.ਆਰ 133 ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ |

ਪਿਛਲੀ ਖ਼ਬਰ ਸਰਾਂ ਪਰਿਵਾਰ ਨੇ ਮਹਿੰਦਰ ਸਿੰਘ ਸਰਾਂ ਦੀ ਯਾਦ 'ਚ ਸ਼ਮਸ਼ਾਨਘਾਟ ਲਈ ਟਰਾਲੀ ਕੀਤੀ ਭੇਟ <br/> ਅਗਲੀ ਖ਼ਬਰ ਕੈਮਿਸਟਾਂ ਨੇ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰ ਕੇ ਰੋਸ ਪ੍ਰਗਟ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।