04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਫ਼ਾਈ ਸੇਵਕਾਂ ਦੇ ਵਫ਼ਦ ਵਲੋਂ ਰਿੰਕਾ ਕੁਤਬਾ ਦੀ ਅਗਵਾਈ ਹੇਠ ਮੁੱਖ ਮੰਤਰੀ ਨਾਲ ਗੱਲਬਾਤ <br/>

ਅਜੀਤ ਡੈਸਕ 24-05-2026
ਮਹਿਲ ਕਲਾਂ, 23 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਭਰ ਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਸਫ਼ਾਈ ਸੇਵਕ ਯੂਨੀਅਨ ਨਗਰ ਕੌਂਸਲ ਅਹਿਮਦਗੜ੍ਹ ਅਤੇ ਸਫ਼ਾਈ ਸੇਵਕ ਫੈਡਰੇਸ਼ਨ ਪੰਜਾਬ ਦੇ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਿੰਕਾ ਕੁਤਬਾ ਬਾਹਮਣੀਆਂ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਸਫ਼ਾਈ ਕਰਮਚਾਰੀਆਂ ਨਾਲ ਸੰਬੰਧਿਤ ਮੁੱਖ ਮਸਲਿਆਂ ਅਤੇ ਜ਼ਮੀਨੀ ਹਕੀਕਤਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ | ਵਫ਼ਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਕੰਮ ਕਰ ਰਹੇ ਸਫ਼ਾਈ ਸੇਵਕ ਅਤੇ ਸੀਵਰਮੈਨ ਬਹੁਤ ਹੀ ਮੁਸ਼ਕਲ ਹਲਾਤਾਂ ਵਿਚ ਆਪਣੀ ਡਿਊਟੀ ਨਿਭਾ ਰਹੇ ਹਨ | ਕਈ ਥਾਵਾਂ 'ਤੇ ਕਰਮਚਾਰੀਆਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰਹਿਣਾ ਪੈਂਦਾ ਹੈ | ਘੱਟ ਸਟਾਫ਼ ਹੋਣ ਕਾਰਨ ਉਨ੍ਹਾਂ 'ਤੇ ਕੰਮ ਦਾ ਬੋਝ ਵੀ ਲਗਾਤਾਰ ਵੱਧ ਰਿਹਾ ਹੈ | ਇਸ ਤੋਂ ਇਲਾਵਾ ਸੀਵਰਮੈਨਾਂ ਨੂੰ ਜਾਨ ਜੋਖ਼ਮ ਵਿਚ ਪਾ ਕੇ ਕੰਮ ਕਰਨਾ ਪੈਂਦਾ ਹੈ, ਪਰ ਉਨ੍ਹਾਂ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਨਹੀਂ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਵਫ਼ਦ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਗੰਭੀਰ ਹੈ ਅਤੇ ਜਲਦ ਹੀ ਸੰਬੰਧਿਤ ਵਿਭਾਗਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਯੋਗ ਕਦਮ ਚੁੱਕੇ ਜਾਣਗੇ |

ਪਿਛਲੀ ਖ਼ਬਰ ਜੈਪੁਰ-ਕੱਟੜਾ ਐਕਸਪ੍ਰੈੱਸਵੇਅ ਖ਼ਿਲਾਫ਼ 12 ਪਿੰਡਾਂ ਦੇ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ ਅਗਲੀ ਖ਼ਬਰ ਆਜ਼ਾਦ ਉਮੀਦਵਾਰ ਅਮਨਦੀਪ ਕੌਰ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।