17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਾਲੀਆਂ ਦਾ ਗੰਦਾ ਪਾਣੀ ਸੜਕ 'ਤੇ ਆਉਣ ਕਾਰਨ ਰਾਹਗੀਰ ਪ੍ਰੇਸ਼ਾਨ <br/>

ਅਜੀਤ ਡੈਸਕ 26-05-2026
ਹੰਡਿਆਇਆ, 25 ਮਈ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਵਿਖੇ ਨਾਲੀਆਂ ਦਾ ਗੰਦਾ ਪਾਣੀ ਸੜਕ ਉੱਪਰ ਆਉਣ ਕਾਰਨ ਰਾਹਗੀਰ ਪ੍ਰੇਸ਼ਾਨ ਹਨ | ਹੰਡਿਆਇਆ ਦੇ ਵਾਰਡ ਨੰ: 4 ਨੇੜੇ ਮਦੀਨਾ ਮਸਜਿਦ ਿਲੰਕ ਸੜਕ ਉੱਪਰ ਨਾਲੀਆਂ ਦਾ ਗੰਦਾ ਪਾਣੀ ਆਉਣ ਕਰ ਕੇ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਨਾਲੀਆਂ ਦਾ ਗੰਦਾ ਪਾਣੀ 100 ਫੱੁਟ ਤੋਂ ਵੱਧ ਦੂਰ ਤੱਕ ਸੜਕ ਉੱਪਰ ਖੜ੍ਹਾ ਹੈ | ਜਿੱਥੋਂ ਦੀ ਵਾਸੀਆਂ ਤੇ ਰਾਹਗੀਰਾਂ ਨੂੰ ਲੰਘਣਾ ਔਖਾ ਹੋਇਆ ਪਿਆ ਹੈ | ਰਾਹਗੀਰਾਂ ਨੂੰ ਗੰਦੇ ਵਿਚ ਪਾਣੀ ਵਿਚੋਂ ਲੰਘਣ ਕਰ ਕੇ ਕੱਪੜੇ ਖ਼ਰਾਬ ਹੋ ਜਾਂਦੇ ਹਨ | ਪਹਿਲਾਂ ਤਾਂ ਸਫ਼ਾਈ ਸੇਵਕਾਂ ਦੀ ਹੜਤਾਲ ਹੋਈ ਸੀ | ਹੁਣ ਤਾਂ ਹੜਤਾਲ ਨੂੰ ਖੱੁਲਿਆਂ 2-3 ਦਿਨ ਬੀਤ ਗਏ ਹਨ, ਪਰ ਕਸਬੇ ਵਿਚ ਅਜੇ ਵੀ ਸਫ਼ਾਈ ਦਾ ਬੁਰਾ ਹਾਲ ਹੈ | ਇਸ ਸਬੰਧੀ ਨਿਹਾਲ ਸਿੰਘ, ਨਾਜਰ ਸਿੰਘ, ਜਸਮੀਤ ਸਿੰਘ, ਰੂਪ ਸਿੰਘ ਨੇ ਕਾਰਜ ਸਾਧਕ ਅਫ਼ਸਰ ਹੰਡਿਆਇਆ ਪਾਸੋਂ ਮੰਗ ਕੀਤੀ ਕਿ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ |

ਪਿਛਲੀ ਖ਼ਬਰ ਬੀ.ਡੀ.ਪੀ.ਓ. ਦਫ਼ਤਰ ਅੱਗੇ ਸਮੂਹ ਦਫ਼ਤਰੀ ਤੇ ਫ਼ੀਲਡ ਸਟਾਫ਼ ਵਲੋਂ ਕਲਮ ਛੋੜ ਹੜਤਾਲ ਜਾਰੀ <br/> ਅਗਲੀ ਖ਼ਬਰ ਡਿਵਾਈਡਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ ਨੂੰ ਲੱਗੀ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।