17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬੀ.ਡੀ.ਪੀ.ਓ. ਦਫ਼ਤਰ ਅੱਗੇ ਸਮੂਹ ਦਫ਼ਤਰੀ ਤੇ ਫ਼ੀਲਡ ਸਟਾਫ਼ ਵਲੋਂ ਕਲਮ ਛੋੜ ਹੜਤਾਲ ਜਾਰੀ <br/>

ਅਜੀਤ ਡੈਸਕ 26-05-2026
ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਦੇ ਸਮੂਹ ਦਫ਼ਤਰੀ ਅਤੇ ਫ਼ੀਲਡ ਸਟਾਫ਼ ਵਲੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਚੌਥੇ ਦਿਨ 'ਚ ਸ਼ਾਮਿਲ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਬੂਟਾ ਸਿੰਘ ਪੱਖੋ, ਕਰਨਦੀਪ ਚੰਦੇਲ, ਸਵਰਨ ਸਿੰਘ, ਪਰਵਿੰਦਰ ਸਿੰਘ, ਕੰਵਰਵੀਰ ਸਿੰਘ, ਲਾਭ ਸਿੰਘ ਨੇ ਦੱਸਿਆ ਕਿ ਸਾਰੇ ਕਰਮਚਾਰੀਆਂ ਨੂੰ ਫਰਵਰੀ 2026 ਤੋਂ ਬਾਅਦ ਦੀ ਤਨਖ਼ਾਹ ਨਹੀਂ ਮਿਲੀ | ਜਿਸ ਕਰ ਕੇ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 28 ਮਈ ਨੂੰ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਪੰਚਾਇਤ ਅਫ਼ਸਰ ਹਰਭਜਨ ਸਿੰਘ, ਕਨਵਰ ਸਿੰਘ, ਅਮਨਦੀਪ ਕੌਰ, ਨਿਤੀਸ਼ ਕੁਮਾਰ, ਰਮਨਜੋਤ ਸੁਪਰਡੈਂਟ, ਰੁਪਿੰਦਰਪਾਲ ਸਿੰਘ, ਅੰਮਿ੍ਤਪਾਲ ਸਿੰਘ, ਸਵਰਨ ਸਿੰਘ, ਮੋਨਾ ਰਾਣੀ, ਰਾਜ ਕੁਮਾਰ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਖੁਸ਼ਵਿੰਦਰ ਸਿੰਘ ਸੰਮਤੀ ਪਟਵਾਰੀ, ਰਣਧੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਗਨਰੇਗਾ ਕਰਮਚਾਰੀ ਯੂਨੀਅਨ ਨੇ ਮੰਗਾਂ ਸੰਬੰਧੀ ਸੰਸਦ ਮੈਂਬਰ ਮੀਤ ਹੇਅਰ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਨਾਲੀਆਂ ਦਾ ਗੰਦਾ ਪਾਣੀ ਸੜਕ 'ਤੇ ਆਉਣ ਕਾਰਨ ਰਾਹਗੀਰ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।