14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਚੋਣਾਂ ਦੌਰਾਨ ਸੱਤਾਧਾਰੀ ਧਿਰ ਨੇ ਦਿਨ ਦਿਹਾੜੇ ਸ਼ਰੇਆਮ ਲੋਕਤੰਤਰ ਦਾ ਕਤਲ ਕੀਤਾ - ਬੀਬੀ ਘਨੌਰੀ

ਹਲਕਾ ਇੰਚਾਰਜ ਵਜੋਂ ਕੰਮਕਾਜ ਸ਼ੁਰੂ ਕਰਨ ਮੌਕੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ | (ਸੱਜੇ) ਡਾ. ਚੱਬੇਵਾਲ ਦਾ ਫਗਵਾੜਾ ਪੁੱਜਣ ਮੌਕੇ ਸਵਾਗਤ ਕਰਦੇ ਹੋਏ ਵਰਕਰ | ਤਸਵੀਰ. ਚਾਨਾ <br/> 28-05-2026
ਮਹਿਲ ਕਲਾਂ, 27 ਮਈ (ਅਵਤਾਰ ਸਿੰਘ ਅਣਖੀ)- ਲੰਘੀਆਂ ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਦੌਰਾਨ ਆਪ ਸਰਕਾਰ ਨੇ ਸ਼ਰੇਆਮ ਦਿਨ ਦਿਹਾੜੇ ਲੋਕਤੰਤਰ ਦਾ ਕਤਲ ਕੀਤਾ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕਾ ਹਲਕਾ ਮਹਿਲ ਕਲਾਂ ਨੇ ਕੀਤਾ। ਬੀਬੀ ਘਨੌਰੀ ਨੇ ਕਿਹਾ ਕਿ ਉਨ੍ਹਾਂ ਵੱਖ-ਵੱਖ ਖੇਤਰਾਂ ਦਾ ਦੌਰਾ ਕਰਦਿਆਂ ਵੇਖਿਆ ਕਿ ਸ਼ਹਿਰਾਂ ਅਤੇ ਕਸਬਿਆਂ ‘ਚ ਸੱਤਾਧਾਰੀ ਧਿਰ ਸ਼ਰੇਆਮ ਧੱਕੇਸ਼ਾਹੀ, ਗੁੰਡਾਗਰਦੀ ਦੀਆਂ ਸਭ ਹੱਦਾਂ ਬੰਨੇ ਟੱਪ ਗਈ। ਪੁਲਿਸ ਤੰਤਰ ਮੂਕ ਦਰਸ਼ਕ ਬਣਿਆ ਰਿਹਾ। ਆਪ ਸਰਕਾਰ ਵਲੋਂ ਆਪਣੀ ਹਾਰ ਨੂੰ ਵੇਖਦਿਆ ਬੁਖਲਾਹਟ ਵਿਚ ਆ ਕੇ ਵਿਰੋਧੀ ਧਿਰ ਭਾਜਪਾ, ਕਾਂਗਰਸ, ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਹਰ ਹਰਬਾ ਵਰਤਿਆ ਗਿਆ। ਉਨ੍ਹਾਂ ਕਿਹਾ ਕਿ ਧੂਰੀ ਵਿਖੇ ਮੁੱਖ ਮੰਤਰੀ ਪੰਜਾਬ ਦੇ ਸਾਬਕਾ ਐਸ.ਡੀ. ਭਾਜਪਾ ਆਗੂ ਉਂਕਾਰ ਸਿੰਘ ਬਰਾੜ ਨੂੰ ਸਾਥੀਆਂ ਸਮੇਤ ਨਜਾਇਜ਼ ਤੌਰ ‘ਤੇ ਗ੍ਰਿਫਤਾਰ ਕੀਤਾ ਗਿਆ। ਇਸ ਮਾਮਲੇ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਧੂਰੀ ਪਹੁੰਚ ਕੇ ਭਾਜਪਾ ਆਗੂਆਂ ਦੀ ਰਿਹਾਈ ਲਈ ਗੱਲਬਾਤ ਕੀਤੀ ਤਾਂ ਪੁਲਿਸ ਵਲੋਂ ਆਪਣੀ ਜਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਈ ਗਈ। ਆਖਰ ਸ਼ਾਮ ਨੂੰ ਭਾਜਪਾ ਆਗੂਆਂ ਦੀ ਰਿਹਾਈ ਕਰਨੀ ਪਈ। ਬੀਬੀ ਘਨੌਰੀ ਨੇ ਸ਼ਪੱਸ਼ਟ ਕਿਹਾ ਕਿ ਸੱਤਾਧਾਰੀ ਧਿਰ ਨੇ ਹਰ ਹਰਬਾ ਵਰਤ ਕੇ ਵੋਟਾਂ ਸਹੀ ਨਾਲ ਪਵਾਉਣ ਦੀ ਥਾਂ ਵੋਟਾਂ ਲੁੱਟਣ ਦੀ ਨੀਤੀ ਅਪਣਾਈ ਹੈ। ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਇਸ ਮਾਮਲੇ ‘ਚ ਵੀ ਸਰਕਾਰ ਬਿਲਕੁਲ ਅਸਫਲ ਸਾਬਤ ਹੋਈ ਹੈ। ਜਿੱਥੇ ਆਏ ਦਿਨ ਦਿਹਾੜੇ ਸ਼ਰੇਆਮ ਕਤਲ, ਲੁੱਟ ਖੋਹ, �ਰਤਾਂ ਨਾਲ ਜਬਰ ਜਿਨਾਹ ਦੀਆਂ ਘਟਨਾਵਾਂ ਇਕ ਆਮ ਗੱਲ ਬਣ ਚੁੱਕੀ ਹੈ। ਬੀਬੀ ਘਨੌਰੀ ਨੇ ਦੱਸਿਆ ਕਿ ਉਨ੍ਹਾਂ ਇਹ ਸਾਰੇ ਘਟਨਾਕ੍ਰਮ ਬਾਰੇ ਭਾਜਪਾ ਹਾਈਕਮਾਂਡ ਤੱਕ ਜਾਣੂ ਕਰਵਾ ਦਿੱਤਾ ਹੈ। ਉਨ੍ਹਾਂ ਆਪ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਜੁਆਬ ਦੇਣ ਲਈ ਹਰ ਵਰਗ ਦੇ ਕਿਰਤੀ ਲੋਕਾਂ ਨੂੰ ਭਾਜਪਾ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਚੋਰੀ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਨੌਜਵਾਨ ਗਿ੍ਫ਼ਤਾਰ, ਚੋਰੀ ਦਾ ਸਾਮਾਨ ਕੀਤਾ ਬਰਾਮਦ ਅਗਲੀ ਖ਼ਬਰ ਕਾਹਨੇਕੇ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।