03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਤਪਾ-ਘੁੰਨਸ ਲਿੰਕ ਰੋਡ ਰਾਹਗੀਰਾਂ ਲਈ ਬਣ ਰਹੀ ਹਾਦਸਿਆਂ ਦਾ ਕਾਰਨ <br/>

ਅਜੀਤ ਡੈਸਕ 01-06-2026
ਤਪਾ ਮੰਡੀ, 31 ਮਈ (ਪ੍ਰਵੀਨ ਗਰਗ)-ਤਪਾ - ਘੁੰਨਸ ਲਿੰਕ ਰੋਡ ਦੀ ਖਸਤਾ ਹਾਲਤ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ | ਸੜਕ ਉੱਪਰੋਂ ਰੋਜ਼ਾਨਾ ਆਉਣ ਜਾਣ ਵਾਲੇ ਵਾਹਨਾਂ ਅਤੇ ਆਮ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਵੱਲ ਸੰਬੰਧਿਤ ਵਿਭਾਗ ਅਤੇ ਠੇਕੇਦਾਰ ਦਾ ਕੋਈ ਵੀ ਧਿਆਨ ਨਹੀਂ ਹੈ | ਇਸ ਸੰਬੰਧੀ ਗੱਲਬਾਤ ਦੌਰਾਨ ਰਾਹਗੀਰਾਂ ਨੇ ਦੱਸਿਆ ਕਿ ਸਬੰਧਿਤ ਠੇਕੇਦਾਰ ਵਲੋਂ ਇਸ ਸੜਕ ਨੂੰ ਬਣਾਉਣ ਲਈ ਕੁੱਝ ਮਹੀਨੇ ਪਹਿਲਾਂ ਪੱਥਰ ਪਾ ਦਿੱਤੇ ਗਏ ਸਨ ਪਰੰਤੂ ਉਸ ਤੋਂ ਬਾਅਦ ਇਸ ਸੜਕ ਦੀ ਸਾਰ ਲੈਣਾ ਮੁਨਾਸਬ ਨਹੀਂ ਸਮਝਿਆ, ਜਿਸ ਦਾ ਖ਼ਮਿਆਜ਼ਾ ਉਨ੍ਹਾਂ ਨੂੰ ਭੋਗਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸੜਕ ਵਿਚੋਂ ਪੱਥਰ ਇਸ ਕਦਰ ਨਿਕਲ ਗਏ ਹਨ ਕਿ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, 10 ਮਿੰਟਾਂ ਦਾ ਸਫ਼ਰ ਉਨ੍ਹਾਂ ਨੂੰ ਘੰਟਿਆਂ ਬੱਧੀ ਤੈਅ ਕਰਨਾ ਪੈ ਰਿਹਾ ਹੈ | ਖਿੱਲਰੇ ਪੱਥਰਾਂ ਕਾਰਨ ਆਏ ਦਿਨ ਨਿੱਕੇ ਮੋਟੇ ਹਾਦਸੇ ਵਾਪਰਦੇ ਰਹਿੰਦੇ ਹਨ | ਉਨ੍ਹਾਂ? ਕਿਹਾ ਕਿ ਪੱਥਰਾਂ ?ਕਾਰਨ ਦੋ-ਪਹੀਆ ਵਾਹਨ ਚਾਲਕ ਡਿੱਗ ਜਾਂਦੇ ਹਨ ਤੇ ਸੜਕ ਤੋਂ? ਉੱਡਦੀ ਧੂੜ ਵੀ ਲੋਕਾਂ? ਲਈ ਸਿਰਦਰਦੀ ਬਣੀ ਹੋਈ ਹੈ | ਮਾਮੂਲੀ ਮੀਂਹ ਪੈਣ 'ਤੇ ਸੜਕ ਤੋਂ ਲੰਘਣਾ ਬਹੁਤ ਅÏਖਾ ਹੈ | ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਨੇ ਪ੍ਰਸ਼ਾਸਨ ਅਤੇ ਸਬੰਧਿਤ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਸੜਕ ਨੂੰ ਤੁਰੰਤ ਬਣਾ ਕੇ ਪ੍ਰੀਮਿਕਸ ਪਾਇਆ ਜਾਵੇ | ਜੇ ਸੜਕ ਦਾ ਕੰਮ ਜਲਦ ਸ਼ੁਰੂ ਨਾ ਹੋਇਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |

ਪਿਛਲੀ ਖ਼ਬਰ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਮੁੱਖ ਮੰਤਰੀ ਮਾਨ ਨੇ ਇਕ ਹੋਰ ਵੱਡਾ ਵਾਅਦਾ ਕੀਤਾ ਪੂਰਾ- ਚੱਠਾ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਵਲੋਂ ਸਮਾਰਟ ਸਕੂਲ ਭੁੱਲਰਹੇੜੀ ਵਿਖੇ ਮਾਪੇ-ਅਧਿਆਪਕ ਮਿਲਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।