03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕੰਨਿਆ ਸਕੂਲ ਸ਼ਹਿਣਾ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਅਜੀਤ ਡੈਸਕ 01-06-2026
ਸ਼ਹਿਣਾ, 31 ਮਈ (ਸੁਰੇਸ਼ ਗੋਗੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੱੁਤਰੀ ਪਾਠਸ਼ਾਲਾ ਦੀਆਂ ਬਾਰ੍ਹਵੀਂ ਕਲਾਸ ਦੀਆਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਗ੍ਰਾਮ ਪੰਚਾਇਤ ਸ਼ਹਿਣਾ ਅਤੇ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਪਰਮਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਕੂਲ ਵਲੋਂ 6 ਸਾਲਾਂ ਤੋਂ ਲਗਾਤਾਰ ਸ਼ਾਨਦਾਰ ਨਤੀਜੇ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਲੜਕੀਆਂ ਦਾ ਉੱਚ ਸਿੱਖਿਆ ਪ੍ਰਾਪਤ ਕਰਨਾ ਸਾਡੇ ਸਮਾਜ ਲਈ ਸੁੱਭ ਸ਼ਗਨ ਹੈ | ਉਨ੍ਹਾਂ ਮਾਪਿਆਂ ਨੂੰ ਬੇਨਤੀ ਕੀਤੀ ਕਿ ਧੀਆਂ ਨੂੰ ਵੱਧ ਤੋਂ ਵੱਧ ਪੜਾਇਆ ਜਾਵੇ | ਸਨਮਾਨ ਦੌਰਾਨ ਨਾਜ਼ਮ ਸਿੰਘ ਫ਼ੌਜੀ ਸਰਪੰਚ ਅਤੇ ਗੁਰਪ੍ਰੀਤ ਸਿੰਘ ਗਿੱਲ ਮਨੀ ਆੜ੍ਹਤੀਆ ਪ੍ਰਧਾਨ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਭਵਿੱਖ ਵਿਚ ਵੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਸਰਪੰਚ ਜਤਿੰਦਰ ਸਿੰਘ ਖਹਿਰਾ, ਮਲਕੀਤ ਸਿੰਘ ਪੰਧੇਰ ਸਾਬਕਾ ਪ੍ਰਧਾਨ, ਜੈ ਆਦਮ ਪ੍ਰਕਾਸ਼ ਸਿੰਘ ਧਾਲੀਵਾਲ ਪ੍ਰਧਾਨ ਸਹਿਕਾਰੀ ਸਭਾ, ਰਾਜਾ ਸਿੰਘ ਬਾਠ, ਅਵਤਾਰ ਸਿੰਘ, ਵੈਦ ਯਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਮੁੱਖ ਮੰਤਰੀ ਮਾਨ ਨੇ ਇਕ ਹੋਰ ਵੱਡਾ ਵਾਅਦਾ ਕੀਤਾ ਪੂਰਾ- ਚੱਠਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।