04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮੀਂਹ, ਹਨੇਰੀ ਤੇ ਗੜੇਮਾਰੀ ਕਾਰਨ ਮੱਕੀ ਦੀ ਫ਼ਸਲ ਤੇ ਮੂੰਗੀ ਦੀ ਫ਼ਸਲ ਦਾ ਹੋਇਆ ਨੁਕਸਾਨ <br/>

ਅਜੀਤ ਡੈਸਕ 01-06-2026
ਧਨੌਲਾ, 31 ਮਈ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਨਛੱਤਰ ਸਿੰਘ ਇਕਾਈ ਪ੍ਰਧਾਨ ਕਾਲੇਕੇ, ਬੂਟਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਇਲਾਕੇ ਵਿਚ ਮੀਂਹ ਤੇ ਗੜੇਮਾਰੀ ਕਾਰਨ ਮੱਕੀ ਦੀ ਫ਼ਸਲ ਤੇ ਮੂੰਗੀ ਦੀ ਫ਼ਸਲ ਦਾ 50 ਫ਼ੀਸਦੀ ਨੁਕਸਾਨ ਹੋ ਗਿਆ ਹੈ | ਜਥੇਬੰਦਕਾਂ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ | ਆਗੂਆਂ ਨੇ ਕਿਹਾ ਕਿ ਇਹ ਨੁਕਸਾਨ ਕੁੱਝ ਪਿੰਡਾਂ ਵਿਚ ਹੀ ਹੋਇਆ ਹੈ ਪਰ ਜਿੱਥੇ ਹੋਇਆ ਹੈ ਉੱਥੇ 50 ਫ਼ੀਸਦੀ ਤੋਂ ਵੀ ਵਧੇਰੇ ਹੈ | ਜ਼ਿਲ੍ਹਾ ਆਗੂ ਨੇ ਕਿਹਾ ਕਿ ਭਾਵੇਂ ਮਾਨ ਸਰਕਾਰ ਦਾ ਵਤੀਰਾ ਕਿਸਾਨਾਂ ਪ੍ਰਤੀ ਨਾਂਹ ਪੱਖੀ ਹੀ ਵਧੇਰੇ ਰਿਹਾ ਹੈ, ਪਰ ਸੰਘਰਸ਼ਾਂ ਦੇ ਜ਼ੋਰ 'ਤੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਤੇ ਹੱਕ ਪ੍ਰਾਪਤ ਕਰਨ ਲਈ ਜਿੱਤ ਦਾ ਡੰਕਾ ਜ਼ਰੂਰ ਵਜਾਉਣਗੇ | ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ਾਂ 'ਤੇ ਟੇਕ ਰੱਖਣ ਤੇ ਹਕੂਮਤੀ ਜਬਰ ਦਾ ਟਾਕਰਾ ਕਰਨ ਲਈ ਹਰ ਸਮੇਂ ਤਿਆਰ ਬਰ ਤਿਆਰ ਰਹਿਣ |

ਪਿਛਲੀ ਖ਼ਬਰ ਸਮਾਜ ਸੇਵੀ ਵਿਜੇ ਕੁਮਾਰ ਦੇ ਅਕਾਲ ਚਲਾਣੇ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ- ਢੀਂਡਸਾ <br/> ਅਗਲੀ ਖ਼ਬਰ ਸੱਤਾ ਧਿਰ ਦੀ ਸ਼ਹਿ 'ਤੇ ਪ੍ਰਸ਼ਾਸਨ ਨੇ ਮੇਰੀ ਪਤਨੀ ਦੀ ਜਿੱਤ ਨੂੰ ਹਾਰ 'ਚ ਬਦਲਿਆ-ਹੇਮ ਰਾਜ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।