05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਆਰੀਆਭੱਟਾ ਕਾਲਜ ਵਿਖੇ 'ਨਸ਼ਿਆਂ ਨੂੰ ਨਾਂਹ ਕਹੋ' ਮੁਹਿੰਮ ਤਹਿਤ ਜਾਗਰੂਕ ਕੀਤਾ <br/>

ਅਜੀਤ ਡੈਸਕ 01-06-2026
ਬਰਨਾਲਾ, 31 ਮਈ (ਅਸ਼ੋਕ ਭਾਰਤੀ)-ਆਰੀਭੱਟ ਕਾਲਜ ਬਰਨਾਲਾ ਵਿਖੇ 'ਨਸ਼ਿਆਂ ਨੂੰ ਨਾ ਕਹੋ' ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜ: ਰਾਕੇਸ਼ ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਕੋਆਰਡੀਨੇਸ਼ਨ ਨੋਡਲ ਅਫ਼ਸਰ ਪ੍ਰੋ: ਸੁਖਪ੍ਰੀਤ ਸਿੰਘ, ਡੀਨ ਅਕੈਡਮਿਕ ਅਫੇਅਰਜ਼ ਡਾ: ਭਾਵੇਤ ਗਰਗ, ਪ੍ਰੋ: ਸੁਖਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਾੜੀਆਂ ਸੰਗਤਾਂ ਤੋਂ ਦੂਰ ਰਹਿਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਨਸ਼ੇ ਵਿਅਕਤੀ, ਪਰਿਵਾਰ ਅਤੇ ਸਮਾਜ ਲਈ ਬਹੁਤ ਹੀ ਘਾਤਕ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਰਹਿਣ ਅਤੇ ਆਪਣੇ ਲਕਸ਼ਾਂ ਵੱਲ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰੋ: ਗਗਨਦੀਪ ਕੌਰ, ਪ੍ਰੋ: ਵੀਰਪਾਲ, ਪ੍ਰੋ: ਮਨਜੀਤ ਕੌਰ, ਪ੍ਰੋ: ਭਾਵੁਕਤਾ ਸ਼ਰਮਾ, ਡਾ: ਜਸ਼ਨਜੋਤ ਗੋਇਲ, ਪ੍ਰੋ: ਰਜਨੀਸ਼ ਨਰੂਲਾ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਵੋਤਮ ਅਕੈਡਮੀ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਦੇ ਖੇਡ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਹਲਕਾ ਵਿਧਾਇਕ ਦੀ ਕਾਰਗੁਜ਼ਾਰੀ 'ਤੇ ਲੱਗੀ ਮੋਹਰ- ਭਗਤਪੁਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।