05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 01-06-2026
ਬਰਨਾਲਾ, 31 ਮਈ (ਅਸ਼ੋਕ ਭਾਰਤੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕਤਲ ਅਤੇ ਜਬਰ ਦੇ ਦੋਸ਼ਾਂ ਹੇਠ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵਲੋਂ ਵੋਟ ਸਿਆਸਤ ਹੇਠ 16ਵੀਂ ਵਾਰ ਪੈਰੋਲ 'ਤੇ ਰਿਹਾਅ ਕਰਵਾਏ ਜਾਣ ਦਾ ਸਖ਼ਤ ਸ਼ਬਦਾਂ 'ਚ ਵਿਰੋਧ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਉਸ ਦੀ ਪੈਰੋਲ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ | ਇਸ ਮੌਕੇ ਸੂਬਾਈ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ, ਸੁਖਵਿੰਦਰ ਬਾਗਪੁਰ, ਜੋਗਿੰਦਰ ਕੁੱਲੇਵਾਲ ਅਤੇ ਸੁਮੀਤ ਅੰਮਿ੍ਤਸਰ ਨੇ ਨਿਆਂਪਾਲਿਕਾ 'ਤੇ ਨਿਆਂ ਦੇ ਦੋਹਰੇ ਅਤੇ ਪੱਖਪਾਤੀ ਮਿਆਰ ਅਪਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਡੇਰੇ ਦੇ ਸ਼ਰਧਾਲੂਆਂ ਦੀਆਂ ਵੋਟਾਂ ਲੈਣ ਲਈ ਪਿਛਲੇ 9 ਸਾਲਾਂ 'ਚ ਬਿਨਾਂ ਕਿਸੇ ਠੋਸ ਕਾਰਨ ਦੇ 16ਵੀ ਵਾਰ ਪੈਰੋਲ 'ਤੇ ਰਿਹਾਅ ਕੀਤਾ ਜਾ ਚੁੱਕਾ ਹੈ, ਜਦਕਿ ਦਿੱਲੀ ਹਿੰਸਾ ਦੇ ਝੂਠੇ ਕੇਸਾਂ ਤਹਿਤ ਸਮਾਜਿਕ ਕਾਰਕੁਨਾਂ ਉਮਰ ਖ਼ਾਲਿਦ ਅਤੇ ਸ਼ਰਜੀਲ ਇਮਾਮ ਨੂੰ ਪਿਛਲੇ ਛੇ ਸਾਲਾਂ ਤੋਂ ਅਤੇ ਭੀਮਾ ਕੋਰੇਗਾਓਾ ਦੇ ਕਥਿਤ ਹਿੰਸਾ ਦੇ ਝੂਠੇ ਕੇਸ ਵਿਚ ਦੇਸ਼ ਦੇ ਨਾਮਵਰ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ ਅਤੇ ਸਮਾਜਿਕ ਕਾਰਕੁਨਾਂ ਨੂੰ ਅੱਠ ਸਾਲਾਂ ਤੋਂ ਬਿਨਾਂ ਕਿਸੇ ਦੋਸ਼, ਸਬੂਤ ਅਤੇ ਸੁਣਵਾਈ ਦੇ ਜੇਲ੍ਹਾਂ ਵਿਚ ਕੈਦ ਕੀਤਾ ਹੋਇਆ ਹੈ ਅਤੇ ਅਦਾਲਤਾਂ ਵਲੋਂ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਵੀ ਵਾਰ-ਵਾਰ ਰੱਦ ਕੀਤੀ ਗਈ ਹੈ | ਮੀਟਿੰਗ ਵਿਚ ਅਗਲੇ ਮਹੀਨੇ ਜ਼ੋਨ ਅਤੇ ਸੂਬਾਈ ਪੱਧਰ ਤੇ ਵਿਦਿਆਰਥੀ ਚੇਤਨਾ ਕੈਂਪ ਲਾਉਣ, ਜਨਗਣਨਾ ਪ੍ਰੋਫਾਰਮੇ ਵਿਚ ਨਾਸਤਿਕ ਲੋਕਾਂ ਲਈ ਧਰਮ ਅਤੇ ਜਾਤ ਸਬੰਧੀ 'ਕੋਈ ਨਹੀਂ' ਕਾਲਮ ਸ਼ਾਮਿਲ ਕਰਨ ਦੀ ਮੰਗ, ਸੰਵਿਧਾਨ ਦੀ ਧਾਰਾ 51- ਏ (ਐਚ) ਅਤੇ ਡਰੱਗਜ਼ ਮੈਜਿਕ ਰੈਮੇਡੀਜ਼ ਐਕਟ 1954 ਨੂੰ ਸਕੂਲੀ ਸਿੱਖਿਆ ਸਿਲੇਬਸ ਵਿਚ ਸ਼ਾਮਿਲ ਕਰਵਾਉਣ ਅਤੇ ਅੰਧ ਵਿਸ਼ਵਾਸ ਰੋਕੂ ਕਾਨੂੰਨ ਬਣਾਉਣ ਲਈ ਜ਼ਿਲ੍ਹਾ ਅਤੇ ਸੂਬਾਈ ਪੱਧਰ 'ਤੇ ਮੰਗ-ਪੱਤਰ ਦੇਣ ਦੇ ਫ਼ੈਸਲੇ ਕੀਤੇ ਗਏ | ਇਸ ਮੌਕੇ ਸੂਬਾਈ ਆਗੂਆਂ ਰਾਜੇਸ਼ ਅਕਲੀਆ, ਜਸਵਿੰਦਰ ਫਗਵਾੜਾ, ਰਾਮ ਸਵਰਨ ਲੱਖੇਵਾਲੀ, ਗੁਰਪ੍ਰੀਤ ਸ਼ਹਿਣਾ, ਸੁਰਜੀਤ ਟਿੱਬਾ, ਜੂਝਾਰ ਲੌਂਗੋਵਾਲ ਅਤੇ ਕੁਲਜੀਤ ਫ਼ਾਜ਼ਿਲਕਾ, ਮਾਸਟਰ ਪਰਮ ਵੇਦ ਸੰਗਰੂਰ, ਸੁਖਦੇਵ ਫਗਵਾੜਾ ਜਲੰਧਰ, ਅਜੀਤ ਪ੍ਰਦੇਸੀ ਚੰਡੀਗੜ੍ਹ, ਜਸਵੰਤ ਜੀਰਖ ਲੁਧਿਆਣਾ, ਸੰਦੀਪ ਧਾਰੀਵਾਲ ਭੋਜਾ, ਜਸਵੀਰ ਸੋਨੀ ਮਾਨਸਾ ਅਤੇ ਤਰਸੇਮ ਕੁਮਾਰ ਪਟਿਆਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪ੍ਰਧਾਨ ਬਣਨ ਨਾਲ ਪਾਰਟੀ ਦਾ ਅਧਾਰ ਹੋਵੇਗਾ ਮਜਬੂਤ- ਡਾ. ਵੇੲੀਂਪੂੲੀਂ <br/> ਅਗਲੀ ਖ਼ਬਰ ਸਰਵੋਤਮ ਅਕੈਡਮੀ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਦੇ ਖੇਡ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।