15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵਿਧਾਨ ਸਭਾ ਚੋਣਾਂ ਚੰਨੀ ਦੀ ਅਗਵਾਈ 'ਚ ਲੜੀਆਂ ਜਾਣ- ਰੂੜੇਕੇ ਖੁਰਦ <br/>

ਅਜੀਤ ਡੈਸਕ 02-06-2026
ਰੂੜੇਕੇ ਕਲਾਂ, 1 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)- ਭਵਿੱਖ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਲੜੀਆਂ ਜਾਣ ਕਿਉਂਕਿ ਚੰਨੀ ਪੰਜਾਬ ਦੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਤੇ ਪੜੇ੍ਹ ਲਿਖੇ ਇਨਸਾਨ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਰੂੜੇਕੇ ਖੁਰਦ ਨੇ ਕਿਹਾ ਕਿ ਚੰਨੀ ਸਾਹਿਬ ਆਮ ਲੋਕਾਂ ਦੇ ਵਿਚ ਵਿਚਰਨ ਵਾਲੇ ਬੇਦਾਗ਼ ਨੇਤਾ ਹਨ, ਜੋ ਕਿ ਹਰੇ ਸਮੇਂ ਪੰਜਾਬ ਤੇ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਦੇ ਹਨ | ਉਨ੍ਹਾਂ ਨੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੇ ਗ਼ਰੀਬ ਵਰਗ ਨਾਲ ਸੰਬੰਧਿਤ ਪਰਿਵਾਰਾਂ ਨੂੰ ਸਹੂਲਤਾਂ ਦਿੱਤੀਆਂ ਸਨ | ਪੰਜਾਬ ਦੇ ਲੋਕ ਚਰਨਜੀਤ ਸਿੰਘ ਚੰਨੀ ਨੂੰ ਅਗਲਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ | ਅਗਲੇਰੀਆਂ ਚੋਣਾਂ ਚੰਨੀ ਦੀ ਅਗਵਾਈ ਵਿਚ ਲੜਨ ਲਈ ਕਾਂਗਰਸ ਯੂਥ ਵਿੰਗ ਵਲੋਂ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ | ਉਨ੍ਹਾਂ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਕਿ ਚਰਨਜੀਤ ਸਿੰਘ ਚੰਨੀ ਨੂੰ ਭਵਿੱਖ 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਜ਼ਿੰਮੇਵਾਰੀ ਦਿੱਤੀ ਜਾਵੇ |

ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਧੂਰਕੋਟ ਨੂੰ ਫ਼ਰਿਜ ਦਾਨ ਕੀਤਾ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।