11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਾਰਤ-ਅਮਰੀਕਾ ਵਪਾਰਕ ਸਮਝੌਤਾ ਪੇਂਡੂ ਕਿਸਾਨਾਂ ਦੀ ਅਰਥ ਵਿਵਸਥਾ ਤਬਾਹ ਕਰੇਗਾ-ਕਿਸਾਨ ਆਗੂ

ਅਜੀਤ ਡੈਸਕ 05-06-2026
ਮਹਿਲ ਕਲਾਂ, 4 ਜੂਨ (ਤਰਸੇਮ ਸਿੰਘ ਗਹਿਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਇਕਾਈ ਬਲਾਕ ਮਹਿਲ ਕਲਾਂ ਵਲੋਂ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਭਾਰਤ-ਅਮਰੀਕਾ ਦਰਮਿਆਨ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ ਐਫ.ਟੀ.ਏ. ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਅਤੇ ਐਸ.ਪੀ.ਡੀ. ਅਸ਼ੋਕ ਕੁਮਾਰ ਨਾਲ ਮੀਟਿੰਗ ਕਰ ਕੇ ਰਾਸ਼ਟਰਪਤੀ ਦੇ ਨਾਂਅ ਦਾ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਜ਼ਿਲ੍ਹਾ ਸਕੱਤਰ ਨਛੱਤਰ ਸਿੰਘ ਸਹੌਰ, ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ, ਖ਼ਜ਼ਾਨਚੀ ਸੁਖਵਿੰਦਰ ਸਿੰਘ ਖਿਆਲੀ, ਪ੍ਰੈਸ ਸਕੱਤਰ ਗਿਆਨ ਸਿੰਘ ਬਾਜਵਾ ਛਾਪਾ ਨੇ ਕਿਹਾ ਕਿ ਜੇਕਰ ਭਾਰਤ-ਅਮਰੀਕਾ ਵਪਾਰ ਸਮਝੌਤੇ ਤਹਿਤ ਖੇਤੀਬਾੜੀ, ਡੇਅਰੀ, ਪੋਲਟਰੀ, ਪਸ਼ੂ ਪਾਲਣ ਅਤੇ ਹੋਰ ਖੇਤੀ ਆਧਾਰਿਤ ਉਤਪਾਦਾਂ ਨੂੰ ਸ਼ਾਮਿਲ ਕੀਤਾ ਗਿਆ ਤਾਂ ਇਸ ਨਾਲ ਭਾਰਤੀ ਕਿਸਾਨਾਂ, ਪਸ਼ੂ ਪਾਲਕਾਂ ਅਤੇ ਪੇਂਡੂ ਅਰਥਵਿਵਸਥਾ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਅਮਰੀਕੀ ਖੇਤੀਬਾੜੀ ਨੂੰ ਮਿਲ ਰਹੀਆਂ ਭਾਰੀ ਸਬਸਿਡੀਆਂ ਕਾਰਨ ਭਾਰਤੀ ਕਿਸਾਨਾਂ ਲਈ ਮੁਕਾਬਲਾ ਕਰਨਾ ਮੁਸ਼ਕਲ ਹੋਵੇਗਾ, ਇਸ ਨਾਲ ਫ਼ਸਲਾਂ ਦੇ ਭਾਅ, ਡੇਅਰੀ ਖੇਤਰ ਅਤੇ ਪੋਲਟਰੀ ਉਦਯੋਗ ਪ੍ਰਭਾਵਿਤ ਹੋਣਗੇ | ਇਸ ਸਮੇਂ ਜਥੇਬੰਦੀ ਦੇ ਆਗੂਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿਚੋਂ ਖੇਤੀਬਾੜੀ, ਡੇਅਰੀ, ਪੋਲਟਰੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਹੋਰ ਖੇਤੀ ਆਧਾਰਤ ਖੇਤਰਾਂ ਨੂੰ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਵੇ | ਕਿਸੇ ਵੀ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਵਿਸਥਾਰਪੂਰਵਕ ਸਲਾਹ-ਮਸ਼ਵਰਾ ਕੀਤਾ ਜਾਵੇ ਅਤੇ ਦੇਸ਼ ਦੀ ਖੇਤੀਬਾੜੀ ਅਤੇ ਪੇਂਡੂ ਅਰਥਵਿਵਸਥਾ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ | ਉਸ ਸਮੇਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਿਸਾਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨ ਕਾਬੂ ਅਗਲੀ ਖ਼ਬਰ ਜੱਚਾ-ਬੱਚਾ ਵਾਰਡ ਦੀ ਪਾਰਕਿੰਗ ਪਰਚੀ ਦੇ ਦੁੱਗਣੇ ਪੈਸੇ ਵਸੂਲਣ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।