11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨ ਕਾਬੂ

ਅਜੀਤ ਡੈਸਕ 05-06-2026
ਮਹਿਲ ਕਲਾਂ, 4 ਜੂਨ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਠੁੱਲੀਵਾਲ ਵਲੋਂ ਤਿੰਨ ਨੌਜਵਾਨਾਂ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਥਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ-ਡਵੀਜ਼ਨ ਦੇ ਡੀ.ਐਸ.ਪੀ ਸਤਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਪਿੰਡ ਕੁਰੜ ਤੋਂ ਮਿੱਠੇਵਾਲ ਨੂੰ ਜਾਂਦੇ ਕੱਚੇ ਰਸਤੇ ਸੂਆ ਪੁਲ ਪਾਸੋਂ ਹਰਸ਼ਰਨ ਸਿੰਘ ਉਰਫ਼ ਬੌਬੀ ਪੁੱਤਰ ਰਣਜੋਧ ਸਿੰਘ ਵਾਸੀ ਕੁਰੜ, ਜਗਜੀਤ ਸਿੰਘ ਉਰਫ਼ ਜੱਗੀ ਪੁੱਤਰ ਅਮਰ ਸਿੰਘ ਵਾਸੀ ਪੰਡੋਰੀ ਅਤੇ ਸੁਖਚੈਨ ਸਿੰਘ ਉਰਫ਼ ਚਾਈਨਾ ਪੁੱਤਰ ਸੁਖਵਿੰਦਰ ਸਿੰਘ ਵਾਸੀਆਨ ਕਸਬਾ ਭੁਰਾਲ ਨੂੰ 60 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੇ ਅਧੀਨ ਮੁਕੱਦਮਾ ਦਰਜ ਕੀਤਾ ਹੈ | ਮੁੱਖ ਅਫ਼ਸਰ ਗੁਰਪਾਲ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਪਿੰਡ ਕੁਰੜ ਤੋਂ ਪਿੰਡ ਮਿੱਠੇਵਾਲ ਨੂੰ ਜਾ ਰਹੇ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ, ਜਿਸ ਦੇ ਅਧੀਨ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ | ਮੁੱਖ ਅਫ਼ਸਰ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਨਸ਼ਿਆਂ ਦੇ ਮਾਮਲੇ 'ਚ ਛੋਟ ਨਹੀਂ ਦਿੱਤੀ ਜਾਵੇਗੀ, ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਪੁਲਿਸ ਨੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਕੀਤੀ ਨਾਕਾਬੰਦੀ ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰਕ ਸਮਝੌਤਾ ਪੇਂਡੂ ਕਿਸਾਨਾਂ ਦੀ ਅਰਥ ਵਿਵਸਥਾ ਤਬਾਹ ਕਰੇਗਾ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।