11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੁਲਿਸ ਨੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਕੀਤੀ ਨਾਕਾਬੰਦੀ

ਅਜੀਤ ਡੈਸਕ 05-06-2026
ਤਪਾ ਮੰਡੀ, 4 ਜੂਨ (ਪ੍ਰਵੀਨ ਗਰਗ)-ਇਲਾਕੇ ਅੰਦਰ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ. (ਡੀ.) ਅਸ਼ੋਕ ਸ਼ਰਮਾ ਦੀ ਯੋਗ ਅਗਵਾਈ ਹੇਠ ਪੁਲਿਸ ਨੇ ਹਾਈਟੈੱਕ ਨਾਕੇ 'ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ | ਨਾਕੇ ਦੌਰਾਨ ਮੌਕੇ 'ਤੇ ਮੌਜੂਦ ਐਸ.ਪੀ. (ਡੀ.) ਅਸ਼ੋਕ ਸ਼ਰਮਾ ਨੇ ਕਿਹਾ ਕਿ ਇਸ ਨਾਕਾਬੰਦੀ ਦਾ ਮੁੱਖ ਮਕਸਦ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣਾ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ | ਉਨ੍ਹਾਂ ਸਪਸ਼ਟ ਕੀਤਾ ਕਿ ਇਲਾਕੇ ਅੰਦਰ ਮਾੜੇ ਅਨਸਰਾਂ ਲਈ ਕੋਈ ਵੀ ਜਗ੍ਹਾ ਨਹੀਂ ਹੈ, ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਨਾਲ ਪੁਲਿਸ ਸਖ਼ਤੀ ਨਾਲ ਨਜਿੱਠੇਗੀ | ਇਸ ਦੌਰਾਨ ਪੁਲਿਸ ਵਲੋਂ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਚੈਕਿੰਗ ਵੀ ਕੀਤੀ ਗਈ | ਪੁਲਿਸ ਵਲੋਂ ਇਹ ਕਦਮ ਇਸ ਉਦੇਸ਼ ਨਾਲ ਚੁੱਕਿਆ ਹੈ ਕਿ ਕਾਨੂੰਨ ਵਿਵਸਥਾ ਵਿਚ ਕੋਈ ਢਿੱਲ ਨਾ ਹੋਵੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਤੁਰੰਤ ਰੋਕਿਆ ਜਾ ਸਕੇ | ਇਸ ਮੌਕੇ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਮੈਡਮ ਇੰਸਪੈਕਟਰ ਨਵਦੀਪ ਕੌਰ ਚਾਹਲ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ, ਥਾਣੇਦਾਰ ਸਤਨਾਮ ਸਿੰਘ ਰੀਡਰ ਡੀ.ਐਸ.ਪੀ. ਤਪਾ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਲੈਰੀਕਲ ਕਾਮੇ 12 ਨੂੰ ਕਰਨਗੇ ਹੜਤਾਲ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।