11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਸਰਕਾਰ ਦਾ ਵਤੀਰਾ ਨਿੰਦਣਯੋਗ- ਦਰਸ਼ਨ ਸਿੰਘ ਪੰਡੋਰੀ

ਅਜੀਤ ਡੈਸਕ 05-06-2026
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮਹਿਲ ਕਲਾਂ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨਾਲ ਸੰਬੰਧਿਤ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ, ਪੰਜਾਬ ਸਰਕਾਰ ਵਲੋਂ ਅਪਣਾਈ ਜਾ ਰਹੀ ਨੀਤੀ ਅਤੇ ਹਾਈਕੋਰਟ ਦੇ ਫ਼ੈਸਲਿਆਂ ਨੂੰ ਲਾਗੂ ਨਾ ਕਰਨ 'ਤੇ ਨਿੰਦਾ ਕੀਤੀ ਗਈ | ਰੋਸ ਵਜੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੈਨਸ਼ਨਰਜ਼ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੀ ਮੰਗ ਕੀਤੀ | ਯੂਨਿਟ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਜਰਨਲ ਸਕੱਤਰ ਸੁਰਿੰਦਰ ਸ਼ਰਮਾ, ਖ਼ਜ਼ਾਨਚੀ ਪਵਨ ਕੁਮਾਰ, ਸਹਾਇਕ ਖ਼ਜ਼ਾਨਚੀ ਨੱਥਾ ਸਿੰਘ ਮਹਿਲ ਖ਼ੁਰਦ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਪੈਨਸ਼ਨਰ ਅਤੇ ਸੇਵਾਮੁਕਤ ਕਰਮਚਾਰੀ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ | ਉਨ੍ਹਾਂ ਕਿਹਾ ਕਿ ਡੀ ਏ/ਡੀਅਰ ਦੀਆਂ ਬਕਾਇਆ ਕਿਸ਼ਤਾਂ, 18 ਫ਼ੀਸਦੀ ਮਹਿੰਗਾਈ ਭੱਤਾ, 2.59 ਫੈਕਟਰ ਦੇ ਆਧਾਰ 'ਤੇ ਪੈਨਸ਼ਨਾਂ ਦੀ ਸੋਧ, ਪੁਰਾਣੀ ਪੈਨਸ਼ਨ ਨੀਤੀ ਨਾਲ ਸਬੰਧਿਤ ਮਸਲਿਆਂ ਦਾ ਹੱਲ ਅਤੇ ਮਾਣਯੋਗ ਹਾਈ ਕੋਰਟ ਦੇ ਫ਼ੈਸਲਿਆਂ ਅਨੁਸਾਰ ਬਣਦੇ ਵਿੱਤੀ ਲਾਭ ਤੁਰੰਤ ਜਾਰੀ ਕੀਤੇ ਜਾਣ | ਆਗੂਆਂ ਨੇ ਰਾਜ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਆਉਣ ਵਾਲੇ ਦਿਨਾਂ ਦੌਰਾਨ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਗਿਆ ਤਾਂ ਸੂਬਾ ਪੱਧਰ 'ਤੇ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਅਜਮੇਰ ਸਿੰਘ ਕਾਲਸਾਂ, ਬਖ਼ਤੌਰ ਸਿੰਘ ਮੂੰਮ, ਕਰਤਾਰ ਸਿੰਘ ਬੋਪਾਰਾਏ, ਇੰਦਰਜੀਤ ਸਿੰਘ ਕੁਤਬਾ, ਦੌਲਤ ਸਿੰਘ ਪਟਵਾਰੀ, ਨਰਿੰਦਰ ਸਿੰਘ ਕਲਾਲ ਮਾਜਰਾ, ਦਲੀਪ ਸਿੰਘ ਠੁੱਲੀਵਾਲ, ਨਛੱਤਰ ਸਿੰਘ ਛਾਪਾ, ਰਾਜਕੁਮਾਰ ਨਿਹਾਲੂਵਾਲ, ਜਗਦੇਵ ਸਿੰਘ ਠੁੱਲੀਵਾਲ, ਜੀਤ ਸਿੰਘ ਕੁਰੜ, ਜੱਗਾ ਸਿੰਘ ਮਹਿਲ ਖ਼ੁਰਦ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇਰਾਦਾ ਕਤਲ ਦੇ ਮਾਮਲੇ 'ਚੋਂ ਬਰੀ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਲੈਰੀਕਲ ਕਾਮੇ 12 ਨੂੰ ਕਰਨਗੇ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।