11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਗਰ ਕੀਰਤਨ ਸਜਾਇਆ

ਅਜੀਤ ਡੈਸਕ 05-06-2026
ਸ਼ੇਰਪੁਰ, 4 ਜੂਨ (ਮੇਘ ਰਾਜ ਜੋਸ਼ੀ, ਦਰਸ਼ਨ ਸਿੰਘ ਖੇੜੀ) - ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਕਪੂਰਾ ਪੱਤੀ ਖੇੜੀ ਚਹਿਲਾਂ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ | ਇਸ ਮੌਕੇ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਅਰਜਨ ਦੇਵ ਜੀ ਦੇ ਮਹਾਨ ਜੀਵਨ, ਸ਼ਹਾਦਤ ਅਤੇ ਸਿੱਖ ਇਤਿਹਾਸ ਦੀਆਂ ਵੱਖ-ਵੱਖ ਘਟਨਾਵਾਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਬਾਬਾ ਬੀਰਬਲ ਸਿੰਘ ਅਤੇ ਬਾਬਾ ਬਿਕਰ ਸਿੰਘ ਦੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਨਗਰ ਕੀਰਤਨ ਦੌਰਾਨ ਪਿੰਡ ਵਾਸੀਆਂ ਵੱਲੋਂ ਥਾਂ-ਥਾਂ 'ਤੇ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਰਨੈਲ ਸਿੰਘ ਖੇੜੀ, ਮਾਸਟਰ ਅਵਤਾਰ ਸਿੰਘ ਚਹਿਲ, ਜਸਪ੍ਰੀਤ ਸਿੰਘ ਜੱਸੀ, ਡਾ. ਨਿਰਾਤਾ ਰਿਸ਼ੀ, ਮਾਸਟਰ ਸੁਖਜੀਤ ਸਿੰਘ ਚਹਿਲ, ਮਾਸਟਰ ਰਣਧੀਰ ਸਿੰਘ, ਜਗਤਾਰ ਸਿੰਘ ਸੋਨੀ, ਪੰਚ ਹਰਮੇਲ ਸਿੰਘ, ਸਰਪੰਚ ਬਲਜੀਤ ਕੌਰ, ਨਛੱਤਰ ਸਿੰਘ ਆੜ੍ਹਤੀਆ, ਜਗਰੂਪ ਸਿੰਘ, ਹਰਪ੍ਰੀਤ ਸਿੰਘ ਲਾਡੀ, ਬਾਰਾ ਸਿੰਘ, ਮਲਕੀਤ ਸਿੰਘ, ਮਿਸਤਰੀ ਬੰਤ ਸਿੰਘ, ਜੀਤ ਸਿੰਘ, ਅਵਤਾਰ ਸਿੰਘ, ਗੁਰਮੇਲ ਸਿੰਘ, ਬਲਜੀਤ ਸਿੰਘ, ਬਾਬਾ ਬੀਰਬਲ ਸਿੰਘ, ਕੌਰ ਸਿੰਘ, ਬਾਬਾ ਬਿਕਰ ਸਿੰਘ, ਪੰਡਿਤ ਭਾਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਮਜੀਠਿਆ ਖ਼ਿਲਾਫ਼ ਦਰਜ ਮਾਮਲੇ ਦੀ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕੀਤੀ ਨਿਖੇਧੀ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਜੇ.ਈ.ਈ. ਐਡਵਾਂਸ 'ਚ ਹਾਸਿਲ ਕੀਤੀ ਕਾਮਯਾਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।