11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮਾਲੇਰਕੋਟਲਾ ਵਿਖੇ 'ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ' ਮੁਹਿੰਮ ਦੇ ਤਹਿਤ ਮੀਟਿੰਗ

ਅਜੀਤ ਡੈਸਕ 05-06-2026
ਮਲੇਰਕੋਟਲਾ, 4 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ਼ ਥਿੰਦ)- ਵਿਧਾਨ ਸਭਾ ਹਲਕਾ ਮਲੇਰਕੋਟਲਾ ਦੀਆਂ 35 ਪੰਚਾਇਤਾਂ ਵਲੋਂ ਨਸ਼ਾ ਤਸਕਰਾਂ ਦਾ ਸਾਥ ਨਾ ਦੇਣ ਦੇ ਮਤੇ, ਨਸ਼ਾ ਮੁਕਤ ਪੰਜਾਬ ਲਈ ਲਈ ਮਿਸਾਲ ਬਣੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਲੇਰਕੋਟਲਾ ਤੋਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨਸ਼ਿਆਂ ਦਾ ਖ਼ਾਤਮਾ ਕਰਨ ਦੇ ਨਾਲ-ਨਾਲ ਸਿੱਖਿਆ, ਸਿਹਤ, ਰੁਜ਼ਗਾਰ ਤੇ ਖੇਡਾਂ ਦੇ ਖੇਤਰ 'ਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ | ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 'ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ ਪ੍ਰੋਗਰਾਮ ਅਧੀਨ ਪਿੰਡਾਂ ਦੇ ਪਹਿਰੇਦਾਰਾਂ' ਨਾਲ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦੀ ਅਗਵਾਈ ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕੀਤੀ | ਉਨ੍ਹਾਂ ਨਸ਼ਾ ਤਸਕਰੀ ਦੀ ਰੋਕਥਾਮ, ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ ਤੇ ਪੁਨਰਵਾਸ ਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਬੇ ਸਮੇਂ ਤੱਕ ਆਪਣੇ ਕਲਾਤਮਕ ਮਾਧਿਅਮ ਰਾਹੀਂ ਸਮਾਜਿਕ ਬੁਰਾਈਆਂ, ਨਸ਼ਿਆਂ, ਭਿ੍ਸ਼ਟਾਚਾਰ ਤੇ ਪਾਖੰਡਵਾਦ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਹੈ ਤੇ ਹੁਣ ਮੁੱਖ ਮੰਤਰੀ ਵਜੋਂ ਪੰਜਾਬ ਨੂੰ ਨਸ਼ਾ ਮੁਕਤ, ਤੰਦਰੁਸਤ ਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਦਿਨ-ਰਾਤ ਯਤਨਸ਼ੀਲ ਸਾਰਥਿਕ ਉਪਰਾਲੇ ਕੀਤੇ ਜਾ ਰਹੇ ਹਨ | ਡੀ.ਐਸ.ਪੀ. ਮਲੇਰਕੋਟਲਾ ਮਾਨਵਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਨਸ਼ਾ ਗਤੀਵਿਧੀ ਦੀ ਜਾਣਕਾਰੀ ਤੁਰੰਤ ਹੈਲਪ ਲਾਈਨ 'ਤੇ ਦਿੱਤੀ ਜਾਵੇ |
ਇਸ ਮੌਕੇ ਪੀ.ਏ. ਸਰਪੰਚ ਗੁਰਮੁੱਖ ਸਿੰਘ ਖਾਨਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਕੁਆਰਡੀਨੇਟਰ ਨਸ਼ਾ ਛੁੜਾਊ ਕਮੇਟੀ ਸ਼ਿੰਗਾਰਾ ਸਿੰਘ, ਬਲਾਕ ਕੁਆਰਡੀਨੇਟਰ ਮੁਹੰਮਦ ਅਨਵਰ, ਪ੍ਰਧਾਨ ਟਰੱਕ ਯੂਨੀਅਨ ਮਲੇਰਕੋਟਲਾ ਨਰਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਸੈਦਾ ਪਰਵੀਨ, ਫੀਲਡ ਐਗਜ਼ੀਕਿਊਟਿਵ ਸੁਖਵਿੰਦਰ ਸਿੰਘ ਤੇ 'ਆਪ' ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਡੀ.ਐਮ. ਵਲੋਂ ਮੈਗਜ਼ੀਨ ਊਧਮ ਜਯੋਤੀ ਰਿਲੀਜ਼ ਅਗਲੀ ਖ਼ਬਰ ਮਜੀਠਿਆ ਖ਼ਿਲਾਫ਼ ਦਰਜ ਮਾਮਲੇ ਦੀ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।