11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪਿੰਡ ਛੀਨੀਵਾਲ ਕਲਾਂ ਵਿਖੇ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ 10 ਨੂੰ

ਅਜੀਤ ਡੈਸਕ 05-06-2026
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਾਹਿਬ ਪਿੰਡ ਛੀਨੀਵਾਲ ਕਲਾਂ ਵਿਖੇ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਪ੍ਰੇਮ ਅੱਖਾਂ ਦਾ ਹਸਪਤਾਲ ਬਰਨਾਲਾ ਵਲੋਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ 10 ਜੂਨ, ਬੁੱਧਵਾਰ ਨੂੰ ਸਵੇਰੇ 8 ਤੋਂ 11 ਵਜੇ ਤੱਕ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਪਿੰਡ ਛੀਨੀਵਾਲ ਕਲਾਂ ਵਿਖੇ ਲਗਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਨੁਸਾਰ ਇਸ ਮੌਕੇ ਪ੍ਰੇਮ ਅੱਖਾਂ ਦਾ ਹਸਪਤਾਲ ਬਰਨਾਲਾ ਦੇ ਡਾਕਟਰ ਆਪਣੀ ਸਹਿਯੋਗੀ ਟੀਮ ਸਮੇਤ ਮਰੀਜ਼ਾਂ ਦੀ ਜਾਂਚ ਕਰ ਕੇ ਲੋੜਵੰਦਾਂ ਨੂੰ ਲੈਂਜ ਪਾਉਣ ਲਈ ਰੈਫ਼ਰ ਕਰਨਗੇ |
ਪਿਛਲੀ ਖ਼ਬਰ ਰੇਲਵੇ ਫਾਟਕਾਂ 'ਤੇ ਡਿਊਟੀ ਕਰ ਰਹੇ ਸਾਬਕਾ ਫ਼ੌਜੀਆਂ ਨੇ ਕੈਪਟਨ ਸਿੱਧੂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਦੇ ਸੰਘਰਸ਼ ਦੀ ਭਾਨਾ ਸਿੱਧੂ ਅਤੇ ਕਿਸਾਨ ਜਥੇਬੰਦੀਆਂ ਵਲੋਂ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।