10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਐਚ.ਪੀ.ਵੀ. ਟੀਕਾਕਰਨ ਮੁਹਿੰਮ ਦੀ ਸਮੀਖਿਆ

ਅਜੀਤ ਡੈਸਕ 05-06-2026
ਤਪਾ ਮੰਡੀ, 4 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ: ਹਰਜੀਤ ਸਿੰਘ ਵਲੋਂ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਸਰਵੀਕਲ (ਬੱਚੇਦਾਨੀ ਦਾ ਮੂੰਹ) ਦੇ ਕੈਂਸਰ ਤੋਂ ਬਚਾਅ ਲਈ ਲੱਗ ਰਹੇ ਐਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸਮੀਖਿਆ ਕੀਤੀ ਗਈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ: ਹਰਜੀਤ ਸਿੰਘ ਨੇ ਦੱਸਿਆ ਕਿ ਅÏਰਤਾਂ ਵਿਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. ਟੀਕਾਕਰਨ ਮੁਹਿੰਮ ਨੂੰ ਬੱਚੀਆਂ ਦੀ ਭਲਾਈ ਲਈ ਤਿੰਨ ਮਹੀਨੇ ਹੋਰ ਵਧਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅÏਰਤਾਂ 'ਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਈਰਸ (ਐਚ.ਪੀ.ਵੀ) ਹੁੰਦਾ ਹੈ, ਜਿਸ ਤੋਂ ਬਚਾਅ ਲਈ ਸਮੇਂ ਸਿਰ ਵੈਕਸੀਨ ਜ਼ਰੂਰੀ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਉਨ੍ਹਾਂ ਕੁੜੀਆਂ ਦੇ ਲੱਗ ਰਹੀ ਹੈ ਜਿਨ੍ਹਾਂ ਨੇ ਆਪਣਾ 14ਵਾਂ ਜਨਮ ਦਿਨ ਲੰਘਾ ਲਿਆ ਹੈ ਤੇ 15ਵਾਂ ਜਨਮ ਦਿਨ ਅਜੇ ਆਉਣਾ ਹੈ | ਉਨ੍ਹਾਂ ਹਾਜ਼ਰੀਨ ਸਮੂਹ ਮ.ਪ.ਹ.ਸ (ਫੀਮੇਲ) ਤੇ ਮ.ਪ.ਹ.ਵ (ਫੀਮੇਲ) ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਸਬ ਸੈਂਟਰ ਅਧੀਨ ਆਉਂਦੇ ਪਿੰਡਾਂ 'ਚ ਵੱਧ ਤੋਂ ਵੱਧ ਜਾਗਰੂਕਤਾ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਕੁੜੀਆਂ ਇਸ ਮੁਹਿੰਮ ਦਾ ਲਾਭ ਉਠਾ ਸਕਣ | ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਸਿਹਤ ਬਲਾਕ ਤਪਾ ਅਧੀਨ 14 ਸਾਲ ਦੀਆਂ ਸਾਰੀਆਂ ਕੁੜੀਆਂ ਦੇ ਇਹ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਸਰਵੀਕਲ ਕੈਂਸਰ ਤੋਂ ਬਚਾਅ ਲਈ ਰੱਖਿਆ ਕਵਚ ਪ੍ਰਦਾਨ ਕਰਦੀ ਹੈ | ਉਨ੍ਹਾਂ ਦੱਸਿਆ ਕਿ ਅÏਰਤਾਂ ਵਿਚ ਛਾਤੀ ਦੇ ਕੈਂਸਰ ਤੋਂ ਬਾਅਦ ਦੂਜੇ ਨੰਬਰ 'ਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੇ ਮਾਮਲੇ ਸਾਹਮਣੇ ਆਉਂਦੇ ਹਨ | ਇਸ ਮੌਕੇ ਡਾ: ਨਿਸ਼ਾਂਤ ਸੋਹਲ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਕੰਪਿਊਟਰ ਸਹਾਇਕ ਗੁਰਦੀਪ ਸਿੰਘ ਗਿੱਲ, ਐਸ.ਆਈ ਜਰਨੈਲ ਸਿੰਘ, ਐਲ.ਐਚ.ਵੀ. ਕਰਮਜੀਤ ਕੌਰ, ਬਲਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਸੰਮਤੀ ਸ਼ਹਿਣਾ ਦੀ ਪਲੇਠੀ ਮੀਟਿੰਗ ਦੌਰਾਨ ਕਈ ਅਹਿਮ ਮਤੇ ਪਾਸ ਅਗਲੀ ਖ਼ਬਰ ਰੇਲਵੇ ਫਾਟਕਾਂ 'ਤੇ ਡਿਊਟੀ ਕਰ ਰਹੇ ਸਾਬਕਾ ਫ਼ੌਜੀਆਂ ਨੇ ਕੈਪਟਨ ਸਿੱਧੂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।