10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਐਸ. ਡੀ. ਕਾਲਜ ਰੇਲਵੇ ਓਵਰਬਿ੍ਜ 'ਤੇ ਬੰਦ ਪਈਆਂ ਸਟਰੀਟ ਲਾਈਟਾਂ ਕਰਵਾਈਆਂ ਠੀਕ

ਅਜੀਤ ਡੈਸਕ 05-06-2026
ਬਰਨਾਲਾ, 4 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਈ ਦਿਨਾਂ ਤੋਂ ਐਸ.ਡੀ. ਕਾਲਜ ਰੇਲਵੇ ਓਵਰਬਿ੍ਜ 'ਤੇ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਰਾਤ ਦੇ ਸਮੇਂ ਇੱਥੋਂ ਲੰਘਣ ਵਾਲੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਹਾਦਸਿਆਂ ਦਾ ਡਰ ਵੀ ਬਣਿਆ ਰਹਿੰਦਾ ਸੀ | ਲੋਕਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਵਲੋਂ ਸਟਰੀਟ ਲਾਈਟਾਂ ਨੂੰ ਪੂਰੀ ਤਰ੍ਹਾਂ ਠੀਕ ਕਰਵਾ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਜੇ.ਈ. ਨਿਖਿਲ ਕੁਮਾਰ ਅਤੇ ਜੂਨੀਅਰ ਸਹਾਇਕ ਜਗਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਲੋਕਾਂ ਦੀ ਸਹੂਲਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਐਸ.ਡੀ. ਕਾਲਜ ਓਵਰਬਿ੍ਜ ਦੀਆਂ ਸਾਰੀਆਂ ਸਟਰੀਟ ਲਾਈਟਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕਰ ਕੇ ਉਨ੍ਹਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਬਾਕੀ ਹਿੱਸਿਆਂ ਵਿਚ ਵੀ ਜਿੱਥੇ ਕਿਤੇ ਸਟਰੀਟ ਲਾਈਟਾਂ ਬੰਦ ਹਨ, ਨੂੰ ਠੀਕ ਕਰ ਦਿੱਤਾ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ |
ਪਿਛਲੀ ਖ਼ਬਰ ਬੀਬੀ ਬਲਜੀਤ ਕੌਰ ਖ਼ਾਲਸਾ ਇਸਤਰੀ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬਰਨਾਲਾ ਦੇ ਭਾਜਪਾ ਆਗੂਆਂ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।