ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਵਲੋਂ ਹਲਕਾ ਇੰਚਾਰਜ ਜਥੇ: ਨਾਥ ਸਿੰਘ ਹਮੀਦੀ ਦੀ ਸਿਫ਼ਾਰਸ਼ 'ਤੇ ਬੀਬੀ ਬਲਜੀਤ ਕੌਰ ਖ਼ਾਲਸਾ ਪਤਨੀ ਕੁਲਵਿੰਦਰ ਸਿੰਘ ਵਾਸੀ ਮਾਂਗੇਵਾਲ ਨੂੰ ਇਸਤਰੀ ਅਕਾਲੀ ਦਲ ਹਲਕਾ ਮਹਿਲ ਕਲਾਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਮਾਂਗੇਵਾਲ ਵਿਖੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਬੀਬੀ ਬਲਜੀਤ ਕੌਰ ਖ਼ਾਲਸਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇ: ਹਮੀਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੰਦਾ ਆਇਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਮਜ਼ਬੂਤ ਢਾਂਚੇ ਦੀ ਨੀਂਹ ਵਰਕਰਾਂ 'ਤੇ ਟਿਕੀ ਹੋਈ ਹੈ ਅਤੇ ਪਾਰਟੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਦਾ ਸਨਮਾਨਿਤ ਕਰਦੀ ਰਹੇਗੀ | ਉਨ੍ਹਾਂ ਬੀਬੀ ਬਲਜੀਤ ਕੌਰ ਖ਼ਾਲਸਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਪਾਰਟੀ ਵਲੋਂ ਸੌਂਪੀ ਗਈ ਅਹਿਮ ਜ਼ਿੰਮੇਵਾਰੀ ਨੂੰ ਵਧੇਰੇ ਦਿ੍ੜ੍ਹਤਾ, ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਵੱਡਾ ਯੋਗਦਾਨ ਪਾਉਣਗੇ | ਬੀਬੀ ਬਲਜੀਤ ਕੌਰ ਖ਼ਾਲਸਾ ਨੇ ਪਾਰਟੀ ਹਾਈਕਮਾਂਡ, ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ, ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸਾਬਕਾ ਸਰਪੰਚ ਜਗਰੂਪ ਸਿੰਘ ਅਤੇ ਗੁਰਮੀਤ ਸਿੰਘ, ਮੈਂਬਰ ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਖ਼ਾਲਸਾ, ਸਰਕਲ ਪ੍ਰਧਾਨ ਬੀ.ਸੀ. ਵਿੰਗ, ਕੁਲਵੰਤ ਸਿੰਘ ਜਗਦੇ ਹਲਕਾ ਪ੍ਰਧਾਨ ਬੀ.ਸੀ. ਵਿੰਗ, ਸੋਮਾ ਖ਼ਾਨ, ਸੇਵਕ ਸਿੰਘ, ਹਰਦੀਪ ਸਿੰਘ ਹੈਪੀ, ਹਰਪਾਲ ਸਿੰਘ ਆਦਿ ਹਾਜ਼ਰ ਸਨ |