ਗ਼ੈਰ-ਕਾਨੰੂਨੀ ਢੰਗ ਨਾਲ ਨਿੰਮ ਦਾ ਰੁੱਖ ਵੱਢਣ ਵਾਲਿਆਂ ਖ਼ਿਲਾਫ਼ ਨਹੀਂ ਹੋਈ ਕੋਈ ਕਾਰਵਾਈ
ਅਜੀਤ ਡੈਸਕ
05-06-2026
ਉਨ੍ਹਾਂ ਕਿਹਾ ਕਿ ਉਕਤ ਨਿੰਮ ਦਾ ਰੁੱਖ ਗ਼ੈਰਕਾਨੰੂਨੀ ਵੱਢ ਕੇ ਮਾਨਯੋਗ ਹਾਈਕੋਰਟ ਦੇ ਹੁਕਮਾਂ, ਪੰਜਾਬ ਸਰਕਾਰ ਦੀ ਲੈਂਡ ਪਾਲਿਸੀ-2024 ਤੇ ਵਾਤਾਵਰਨ ਰੱਖਿਆ ਐਕਟ-1986 ਦੀ ਉਲੰਘਣਾ ਕੀਤੀ ਗਈ ਹੈ ਅਤੇ ਇਸ ਸਬੰਧੀ ਉਨ੍ਹਾਂ ਵਲੋਂ ਮਾਨਯੋਗ ਨੈਸ਼ਨਲ ਗ੍ਰੀਨ ਟਿ੍ਬਿਊਨਲ ਨਵੀਂ ਦਿੱਲੀ ਵਿਖੇ ਪਟੀਸ਼ਨ ਵੀ ਪਾਈ ਹੋਈ ਹੈ, ਜੋ ਕਿ ਮਾਮਲਾ ਸੁਣਵਾਈ ਅਧੀਨ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਤੋਂ ਮੰਗ ਕੀਤੀ ਹੈ ਕਿ ਗ਼ੈਰ-ਕਾਨੰੂਨੀ ਨਿੰਮ ਦਾ ਹਰਿਆ ਭਰਿਆ ਰੁੱਖ ਵੱਢਣ ਵਾਲੇ ਵਿਅਕਤੀਆਂ ਅਤੇ ਪੁੱਡਾ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਰਕਾਰੀ ਅਧਿਕਾਰੀਆਂ ਵਲੋਂ ਲਿਖੇ ਪੱਤਰਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ |