30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

72 ਬੋਤਲਾਂ ਠੇਕਾ ਸ਼ਰਾਬ ਦੇਸੀ, ਕਾਰ ਸਮੇਤ ਕਾਬੂ

ਅਜੀਤ ਡੈਸਕ 06-06-2026
ਬਰਨਾਲਾ, 5 ਜੂਨ (ਰਾਜ ਪਨੇਸਰ)-ਸਥਾਨਕ ਟਰਾਈਡੈਂਟ ਫ਼ੈਕਟਰੀ ਦੇ ਨਜ਼ਦੀਕ ਇਕ ਬੇਆਬਾਦ ਜਗ੍ਹਾ 'ਤੇ ਕਾਰ 'ਚ ਬੈਠੇ ਵਿਅਕਤੀ ਨੂੰ 72 ਬੋਤਲਾਂ ਠੇਕਾ ਸ਼ਰਾਬ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਰੀਤੂ ਰਾਣੀ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹਰਪ੍ਰੀਤ ਸਿੰਘ ਵਾਸੀ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਆਪਣੀ ਕਾਰ ਰਾਹੀਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਟਰਾਈਡੈਂਟ ਫ਼ੈਕਟਰੀ ਨਜ਼ਦੀਕ ਇਕ ਖ਼ਾਲੀ ਜਗ੍ਹਾ ਤੇ ਕਾਰ 'ਚ ਬੈਠੇ ਨੂੰ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 72 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਨੀਤੀ ਆਯੋਗ ਵਲੋਂ ਵਾਈ.ਐਸ. ਸਕੂਲ ਨੂੰ 40ਵੀਂ ਵਾਰ ਏ.ਟੀ.ਐਲ. ਸਕੂਲ ਆਫ਼ ਦਾ ਮੰਥ ਚੁਣਿਆ ਅਗਲੀ ਖ਼ਬਰ 110 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।