ਭਦੌੜ, 5 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦਵਿੰਦਰ ਸਿੰਘ ਲੋਟੇ ਅਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਵਾਤਾਵਰਨ ਦੀ ਸੰਭਾਲ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀ ਰਹਿਨੁਮਾਈ ਹੇਠ ਵਲੰਟੀਅਰਾਂ ਅਤੇ ਅਧਿਆਪਕਾਂ ਨੇ ਪਿ੍ੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ 22 ਮਈ ਤੋਂ 5 ਜੂਨ ਤੱਕ ਮਨਾਏ ਪੰਦਰਵਾੜੇ ਦੌਰਾਨ ਵਾਤਾਵਰਨ ਬਚਾਉਣ ਵਾਸਤੇ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ | ਇਸ ਦੌਰਾਨ ਵਲੰਟੀਅਰਾਂ ਦੇ ਲੇਖ ਲਿਖਣ, ਪੋਸਟਰ ਅਤੇ ਚਾਰਟ ਬਣਾਉਣ ਮੁਕਾਬਲੇ ਵੀ ਕਰਵਾਏ ਗਏ | ਅਧਿਆਪਕਾਂ ਅਤੇ ਵਲੰਟੀਅਰਾਂ ਨੂੰ ਵਾਤਾਵਰਨ ਬਚਾਉਣ ਲਈ ਸੰਜੀਦਾ ਯਤਨ ਕਰਨ ਲਈ ਸਰਗਰਮ ਹੋਣ ਦੀ ਅਪੀਲ ਕੀਤੀ ਗਈ | ਮਾਹਿਰਾਂ ਨੇ ਦੱਸਿਆ ਕਿ ਕੁਦਰਤ ਨੂੰ ਬਚਾਉਣ ਰਾਹੀਂ ਹੀ ਮਾਨਵ ਜਾਤੀ ਅਤੇ ਧਰਤੀ ਉੱਪਰਲੇ ਜੀਵਨ ਨੂੰ ਮਹਿਫ਼ੂਜ਼ ਰੱਖਿਆ ਜਾ ਸਕਦਾ ਹੈ | ਅਖੀਰ ਵਿਚ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਾ ਕੇ ਉਨ੍ਹਾਂ ਦੀ ਸੁਚੱਜੀ ਸਾਂਭ-ਸੰਭਾਲ ਦਾ ਸੁਨੇਹਾ ਦਿੱਤਾ ਗਿਆ | ਵਲੰਟੀਅਰਾਂ ਨੇ ਇਸ ਸਮੇਂ 30 ਬੂਟੇ ਲਗਾਏ | ਹਰ ਵਲੰਟੀਅਰ ਨੂੰ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਘੱਟੋ-ਘੱਟ ਇੱਕ ਇੱਕ ਬੂਟਾ ਲਾ ਕੇ ਸੰਭਾਲਣ ਦੀ ਹਦਾਇਤ ਕੀਤੀ ਗਈ |