28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਬਲਾਕ ਮਹਿਲ ਕਲਾਂ ਦੇ ਨਵੇਂ ਆਏ ਬੀ.ਡੀ.ਪੀ.ਓ. ਰਜਿੰਦਰ ਸਿੰਘ ਨੇ ਅਹੁਦੇ ਦਾ ਚਾਰਜ ਸੰਭਾਲਿਆ <br/>

ਅਜੀਤ ਡੈਸਕ 06-06-2026
ਮਹਿਲ ਕਲਾਂ, 5 ਜੂਨ (ਅਵਤਾਰ ਸਿੰਘ ਅਣਖੀ)-ਨਵੇਂ ਆਏ ਬੀ.ਡੀ.ਪੀ.ਓ. ਰਜਿੰਦਰ ਸਿੰਘ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮਹਿਲ ਕਲਾਂ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ | ਇਸ ਉਪਰੰਤ ਉਨ੍ਹਾਂ ਨੇ ਜਾਣ-ਪਛਾਣ ਕਰਦਿਆਂ ਬਲਾਕ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ | ਬੀ.ਡੀ.ਪੀ.ਓ. ਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਬਲਾਕ ਮਹਿਲ ਕਲਾਂ ਅਧੀਨ ਆਉਂਦੇ 54 ਪਿੰਡਾਂ ਵਿਚ ਚੱਲ ਰਹੇ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਦੀ ਸਮੀਖਿਆ ਕਰ ਕੇ ਉਨ੍ਹਾਂ ਨੂੰ ਜਲਦ ਮੁਕੰਮਲ ਕਰਵਾਉਣ ਲਈ ਗ੍ਰਾਮ ਪੰਚਾਇਤਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ | ਉਨ੍ਹਾਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਮਿਲ-ਜੁਲ ਕੇ ਕੰਮ ਕੀਤਾ ਜਾਵੇ | ਇਸ ਮੌਕੇ ਗੁਰਪ੍ਰੀਤ ਕੌਰ ਸੇਖਾ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਨਵੇਂ ਬੀ.ਡੀ.ਪੀ.ਓ. ਰਜਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਲੇਖਾਕਾਰ ਅਮਰਜੀਤ ਕੌਰ, ਪੰਚਾਇਤ ਸਕੱਤਰ ਗੁਰਦੀਪ ਸਿੰਘ, ਸੁਖਦੀਪ ਸਿੰਘ ਸੁਖੀ, ਜੇ.ਈ. ਨਰਪਿੰਦਰ ਸਿੰਘ, ਜੇ.ਈ. ਵਰਿੰਦਰ ਸਿੰਘ, ਮਨਰੇਗਾ ਏ.ਪੀ.ਓ. ਰਮਨਦੀਪ ਕੌਰ, ਜੇ.ਈ. ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਕੇਵਲ ਸਿੰਘ ਢਿੱਲੋਂ ਵਲੋਂ ਕੀਤੂ ਪ੍ਰਤੀ ਵਰਤੀ ਮਾੜੀ ਸ਼ਬਦਾਵਲੀ ਦੀ ਕੀਤੀ ਨਿੰਦਾ <br/> ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।