13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 07-06-2026
ਬਰਨਾਲਾ, 6 ਜੂਨ (ਰਾਜ ਪਨੇਸਰ)-ਸਥਾਨਕ ਟਰਾਈਡੈਂਟ ਫ਼ੈਕਟਰੀ ਸੰਘੇੜਾ ਨਜ਼ਦੀਕ ਇਕ ਵਿਅਕਤੀ ਕੋਲੋਂ 34 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਬਰਾਮਦ ਕਰ ਕੇ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਅਸ਼ੋਕ ਕੁਮਾਰ ਵਾਸੀ ਸੇਖਾ ਰੋਡ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ | ਜੋ ਅੱਜ ਵੀ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਟਰਾਈਡੈਂਟ ਫ਼ੈਕਟਰੀ ਸੰਘੇੜਾ ਨਜ਼ਦੀਕ ਛਾਪੇਮਾਰੀ ਕਰਦਿਆਂ ਅਸ਼ੋਕ ਕੁਮਾਰ ਨੂੰ 34 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਵਿਖੇ ਧਰਮ ਸੰਮੇਲਨ ਅੱਜ ਅਗਲੀ ਖ਼ਬਰ ਕਤਲ ਨੂੰ ਸਟੰਟ ਕਹਿ ਕੇ ਧਨੌਲਾ ਪੁਲਿਸ ਵਲੋਂ ਦੋਸ਼ੀਆਂ ਨੂੰ ਨਿਰਦੋਸ਼ ਸਾਬਤ ਕਰਨਾ ਬਣਿਆ ਚਰਚਾ ਦਾ ਵਿਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।