13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪ੍ਰਾਚੀਨ ਸ਼ਿਵ ਮੰਦਰ ਵਿਖੇ ਧਰਮ ਸੰਮੇਲਨ ਅੱਜ

ਅਜੀਤ ਡੈਸਕ 07-06-2026
ਬਰਨਾਲਾ, 6 ਜੂਨ (ਨਰਿੰਦਰ ਅਰੋੜਾ)-ਪ੍ਰਾਚੀਨ ਸ਼ਿਵ ਮੰਦਰ, 22 ਏਕੜ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਅਤੇ ਸੰਘ ਦੀ 100 ਸਾਲਾ ਯਾਤਰਾ ਨੂੰ ਸਮਰਪਿਤ ਧਰਮ ਸੰਮੇਲਨ ਮਿਤੀ 7 ਜੂਨ ਨੂੰ ਸ਼ਾਮੀਂ 4 ਤੋਂ 6 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਦੀਪਕ ਜਿੰਦਲ ਅਤੇ ਮੰਦਿਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਸੰਮੇਲਨ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ ਅਤੇ ਸੰਘ ਦੀ 100 ਸਾਲਾ ਦੀ ਯਾਤਰਾ ਬਾਰੇ ਚਾਨਣਾ ਪਾਇਆ ਜਾਵੇਗਾ | ਇਸ ਦੌਰਾਨ ਸੰਗਤਾਂ ਵਲੋਂ ਪੰਜ ਵਾਰ ਹਨੂਮਾਨ ਚਾਲੀਸਾ ਦਾ ਵੀ ਪਾਠ ਕੀਤਾ ਜਾਵੇਗਾ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।