13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਅਪ੍ਰੈਂਟਿਸਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਵਿਰੁੱਧ ਟੈਕਨੀਕਲ ਮੁਲਾਜ਼ਮਾਂ ਵਲੋਂ ਧਰਨਾ <br/>

ਅਜੀਤ ਡੈਸਕ 07-06-2026
ਬਰਨਾਲਾ, 6 ਜੂਨ (ਅਸ਼ੋਕ ਭਾਰਤੀ)-ਸਾਂਝੀ ਸੰਘਰਸ਼ ਕਮੇਟੀ ਬਰਨਾਲਾ ਦੇ ਸੱਦੇ 'ਤੇ 66 ਕੇ.ਵੀ ਗਰਿੱਡ ਧਨੌਲਾ ਰੋਡ ਬਰਨਾਲਾ ਵਿਖੇ ਹਰਬੰਸ ਸਿੰਘ ਦੀਦਾਰਗੜ੍ਹ ਦੀ ਅਗਵਾਈ ਹੇਠ ਸਮੂਹ ਟੈਕਨੀਕਲ ਮੁਲਾਜ਼ਮਾਂ ਵਲੋਂ ਪਟਿਆਲਾ ਵਿਖੇ ਸ਼ਾਂਤਮਈ ਸੰਘਰਸ਼ ਕਰ ਰਹੇ ਅਪ੍ਰੈਂਟਿਸਸਿਪ ਲਾਈਨਮੈਨਾਂ ਉੱਪਰ ਪੰਜਾਬ ਸਰਕਾਰ ਤੇ ਪਾਵਰਕਾਮ ਮਨੈਜਮੈਂਟ ਦੇ ਇਸ਼ਾਰੇ 'ਤੇ ਪੰਜਾਬ ਪੁਲਿਸ ਵਲੋਂ ਅੰਨ੍ਹੇਵਾਹ ਤਸ਼ੱਦਦ ਕਰਨ ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ | ਇਸ ਮੌਕੇ ਇੰਜ: ਰਾਜੇਸ਼ ਕੁਮਾਰ ਬੰਟੀ, ਪ੍ਰਗਟ ਸਿੰਘ ਕੋਟਦੁੱਨਾ, ਇੰਜ: ਦਲਜੀਤ ਸਿੰਘ ਬਰਨਾਲਾ, ਕੁਲਵਿੰਦਰ ਸਿੰਘ ਠੀਕਰੀਵਾਲਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਬੇਰੁਜ਼ਗਾਰ ਲਾਈਨਮੈਨਾਂ ਨਾਲ ਰੁਜ਼ਗਾਰ ਦਾ ਲਿਖਤੀ ਵਾਅਦਾ ਕਰ ਕੇ, ਨੌਕਰੀਆਂ ਦੇਣ ਦੀ ਬਜਾਏ ਜਾਨਵਰਾਂ ਵਾਂਗ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ | ਜੇਕਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮਨੈਜਮੈਂਟ ਨੇ ਇਨ੍ਹਾਂ ਬੇਰੁਜ਼ਗਾਰ ਲਾਈਨਮੈਨਾਂ ਦਾ ਮਸਲਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝਾ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਬੁਲਾਰਿਆਂ ਨੇ ਕਿਹਾ ਕਿ ਅੱਜ ਪਾਵਰਕਾਮ ਅੰਦਰ ਵੱਡੀ ਪੱਧਰ 'ਤੇ ਮੁਲਾਜ਼ਮਾਂ ਦੀ ਘਾਟ ਹੈ, ਹਜ਼ਾਰਾਂ ਦੀ ਗਿਣਤੀ ਵਿਚ ਪੋਸਟਾਂ ਖ਼ਾਲੀ ਪਈਆਂ ਹਨ, ਬਿਜਲੀ ਮੁਲਾਜ਼ਮਾਂ 'ਤੇ ਕੰਮ ਦਾ ਬਹੁਤ ਜ਼ਿਆਦਾ ਬੋਝ ਹੈ | ਇਨ੍ਹਾਂ ਬੇਰੁਜ਼ਗਾਰਾਂ ਨੂੰ ਖ਼ਾਲੀ ਅਸਾਮੀਆਂ 'ਤੇ ਪੱਕੇ ਤੌਰ 'ਤੇ ਭਰਤੀ ਕੀਤਾ ਜਾਵੇ | ਇਸ ਮੌਕੇ ਸੁਰਜੀਤ ਸਿੰਘ ਜੱਸੜ, ਸਰਿੰਦਰਪਾਲ ਸਿੰਘ, ਇਕਬਾਲ ਖ਼ਾਨ, ਜਸਵਿੰਦਰ ਸਿੰਘ ਜੱਸੀ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਪ੍ਰੈਂਟਿਸਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਅੰਨੇ੍ਹਵਾਹ ਲਾਠੀਚਾਰਜ ਖ਼ਿਲਾਫ਼ ਰੋਸ ਰੈਲੀ -ਆਗੂਆਂ ਵਲੋਂ ਪੁਲਿਸ ਜਬਰ ਦੀ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।