13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਅਜੀਤ ਡੈਸਕ 07-06-2026
ਬਰਨਾਲਾ, 6 ਜੂਨ (ਨਰਿੰਦਰ ਅਰੋੜਾ)-ਸਥਾਨਕ ਕਚਹਿਰੀ ਚੌਂਕ ਨੇੜੇ ਸੜਕ ਦੁਰਘਟਨਾ ਵਿਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਜਾਂਚ ਅਧਿਕਾਰੀ ਥਾਣਾ ਸਿਟੀ-2 ਬਰਨਾਲਾ ਦੇ ਸਹਾਇਕ ਥਾਣੇਦਾਰ ਬਲੀ ਰਾਮ ਪਾਂਡੇ ਨੇ ਦੱਸਿਆ ਕਿ ਵਿਜੇ ਕੁਮਾਰ ਪੁੱਤਰ ਰਜਿੰਦਰ ਸਿੰਘ ਵਾਸੀ ਬਰਨਾਲਾ ਨੇ ਬਿਆਨ ਦਰਜ ਕਰਵਾਏ ਕਿ 4 ਜੂਨ 2026 ਨੂੰ ਉਸ ਦਾ ਭਰਾ ਭੁਪਿੰਦਰ ਸਿੰਘ ਦੁਕਾਨ ਤੋਂ ਪੈਦਲ ਘਰ ਜਾ ਰਿਹਾ ਸੀ | ਜਦੋਂ ਉਹ ਹੀਰੋ ਹੌਂਡਾ ਏਜੰਸੀ ਨੇੜੇ ਪਹੁੰਚਿਆ ਤਾਂ ਕਚਹਿਰੀ ਚੌਂਕ ਵਲੋਂ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਆ ਰਹੇ ਨਾ-ਮਾਲੂਮ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਉਸ ਦਾ ਭਰਾ ਭੁਪਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ | ਜ਼ਖਮੀ ਨੂੰ ਸਿਵਲ ਹਸਪਤਾਲ ਬਰਨਾਲਾ ਦੀ ਐਮਰਜੈਂਸੀ ਵਿਖੇ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰੀ ਟੀਮ ਵਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਬਠਿੰਡਾ ਏਮਜ਼ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ | ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਵਿਜੇ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਿਟੀ-2 ਬਰਨਾਲਾ ਵਿਖੇ ਨਾ-ਮਾਲੂਮ ਵਾਹਨ ਅਤੇ ਨਾ-ਮਾਲੂਮ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ | ਦੁਰਘਟਨਾ ਵਾਲੀ ਥਾਂ ਦੇ ਆਸ-ਪਾਸ ਦੇ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 2027 'ਚ ਸਰਕਾਰ ਦਾ ਬਾਈਕਾਟ ਕਰਾਂਗੇ- ਨੰਬਰਦਾਰ ਯੂਨੀਅਨ <br/> ਅਗਲੀ ਖ਼ਬਰ ਬਰਨਾਲਾ ਆਈਲੈਟਸ ਐਂਡ ਇਮੀਗੇ੍ਰਸ਼ਨ ਐਸੋਸੀਏਸ਼ਨ ਦੀ ਕੋਰ ਕਮੇਟੀ ਦੀ ਹੋਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।