14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ਼੍ਰੋ.ਅ.ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਰੁਜ਼ਗਾਰ ਲਾਈਨਮੈਨਾਂ ਦੇ ਧਰਨੇ 'ਚ ਸ਼ਾਮਿਲ ਹੋਣਗੇ - ਖੰਡੇਬਾਦ

ਅਜੀਤ ਡੈਸਕ 07-06-2026
ਮੂਨਕ, 6 ਜੂਨ (ਵਰਿੰਦਰ ਭਾਰਦਵਾਜ)- ਬੀਤੀ ਕੱਲ੍ਹ ਪਟਿਆਲਾ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਹਿ 'ਤੇ ਪੰਜਾਬ ਪੁਲਿਸ ਨੇ ਜਿਸ ਤਰ੍ਹਾਂ ਸ਼ਾਂਤ ਮਈ ਢੰਗ ਨਾਲ ਧਰਨੇ 'ਤੇ ਬੈਠੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਅਣਮਨੁੱਖੀ ਤਸ਼ੱਦਦ ਢਾਹਿਆ ਹੈ ਜਿਸ ਦੀ ਪੰਜਾਬ ਸਮੇਤ ਪੂਰੀ ਦੁਨੀਆ ਵਿੱਚ ਬੈਠੇ ਲੋਕਾਂ ਤੇ ਪੰਜਾਬੀਆਂ ਵੱਲੋਂ ਚੁਫੇਰਿਓਾ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾ ਰਹੀ ਹੈ, ਸ਼੍ਰੋਮਣੀ ਅਕਾਲੀ ਦੀ ਸਰਕਾਰ ਬਣਨ 'ਤੇ ਇਸ ਘਟਨਾ ਦਾ ਪਾਈ ਪਾਈ ਦਾ ਹਿਸਾਬ ਲਿਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਵੱਲੋਂ ਮੂਨਕ ਵਿਖੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੈੱ੍ਰਸ ਮੀਟਿੰਗ ਦੌਰਾਨ ਕੀਤਾ ਗਿਆ | ਇਸ ਮੌਕੇ ਐਡਵੋਕੇਟ ਖੰਡੇਬਾਦ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ 'ਆਪ' ਸਰਕਾਰ ਦੀਆਂ ਹਦਾਇਤਾਂ 'ਤੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਧਰਨੇ 'ਤੇ ਬੈਠੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਇਹੋ ਜਿਹਾ ਅਣਮਨੁੱਖੀ ਤਸ਼ੱਦਦ ਢਾਹਿਆ ਗਿਆ ਹੈ ਜਿਸ ਦੀ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਬੇਰੁਜ਼ਗਾਰ ਲਾਈਨ ਮੈਨਾਂ ਦੇ ਧਰਨੇ ਵਿੱਚ ਸ਼ਾਮਿਲ ਹੋਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਹਜੂਰਾ ਸਿੰਘ, ਸਾਬਕਾ ਚੇਅਰਮੈਨ ਗੋਲਡੀ ਚੀਮਾ, ਮੁਖ਼ਤਿਆਰ ਸਿੰਘ ਕੰਬੋਜ, ਸੁਰਜੀਤ ਸਿੰਘ ਰਾਓ, ਸਾਬਕਾ ਚੇਅਰਮੈਨ ਨਿਰਮਲ ਸਿੰਘ ਕੜੈਲ, ਸਾਬਕਾ ਸਰਪੰਚ ਸਰਬਜੀਤ ਸਿੰਘ ਸੁਰਜਨ ਭੈਣੀ, ਯੂਥ ਆਗੂ ਮਲਕੀਤ ਸਿੰਘ ਚਾਂਦੂ ਤੇ ਮੱਖਣ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਗੁ: ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਵਿਖੇ ਜੂਨ 84 ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਇਆ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਵਿਧਾਇਕ ਅਮਰਗੜ੍ਹ ਵਲੋਂ ਪਿੰਡਾਂ ਦੇ ਪਹਿਰੇਦਾਰਾਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।